ਫਿਰੋਜ਼ਪੁਰ, 25 ਨਵੰਬਰ(ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੀ ਟੀਮ ਵਲੋਂ ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਨਾਬਾਲਗ ਸਣੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਦੋਂ ਕਿ ਇਹਨਾਂ ਦੇ ਦੋ ਹੋਰ ਸਾਥੀ ਮੌਕੇ 'ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਏ.ਐੱਨ.ਟੀ.ਐੱਫ ਫਿਰੋਜ਼ਪੁਰ ਰੇਂਜ ਦੇ ਏ.ਆਈ.ਜੀ ਗੁਰਿੰਦਰਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਪੈਸ਼ਲ ਡੀ.ਜੀ.ਪੀ.ਅਤੇ ਏ.ਡੀ.ਜੀ.ਪੀ., ਏ.ਐਨ.ਟੀ.ਐੱਫ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ਥੀਪਾਲ ਸਿੰਘ, ਡੀ.ਐਸ.ਪੀ.ਏ.ਐਨ.ਟੀ.ਐੱਫ. ਫਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਏ.ਐਸ.ਆਈ. ਪਰਮਿੰਦਰ ਸਿੰਘ ਏ.ਐਨ.ਟੀ.ਐੱਫ. ਫਿਰੋਜ਼ਪੁਰ ਰੇਂਜ ਨੇ ਟੀਮ ਸਮੇਤ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤਹਿਤ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਪਿੰਡ ਲੱਧੂਵਾਲਾ ਹਿਠਾੜ ਦੇ ਇਕ ਘਰ ਵਿਚ ਛਾਪੇਮਾਰੀ ਕਰਕੇ ਛੋਟੀ ਉਮਰ ਦੇ ਨਸ਼ਾ ਤਸਕਰ ਜਿਨ੍ਹਾਂ ਵਿਚ ਇਕ 18 ਸਾਲ ਤੋਂ ਘੱਟ ਉਮਰ ਦਾ ਨਾਬਾਲਗ ਲੜਕਾ , ਨੂੰ ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ 100 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਵਿਚ ਬੋਵਿਨ ਕੁਮਾਰ ਉਰਫ਼ ਬੌਬੀ ਪੁੱਤਰ ਘੁੱਕਰ ਰਾਮ ਪੁੱਤਰ ਸ਼ਿੰਦਰ ਰਾਮ ਵਾਸੀ ਲਾਧੂਵਾਲਾ ਹਿਠਾੜ, ਥਾਣਾ ਸਦਰ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ (ਉਮਰ 19) ਅਤੇ ਜੁਵਨਾਇਲ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਥਾਣਾ ਸਦਰ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ (ਉਮਰ 17) ਸਾਲ ਨੂੰ ਗਿ੍ਫਤਾਰ ਕੀਤਾ ਹੈ ਜਦੋਂ ਕਿ ਇਹਨਾਂ ਦੇ ਦੋ ਸਾਥੀ ਜਸ਼ਨਦੀਪ ਸਿੰਘ ਉਰਫ਼ ਜਸ਼ਨ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਪੁੱਤਰਾਨ ਨਾਨਕ ਚੰਦ ਵਾਸੀਆਨ ਲੱਧੂਵਾਲਾ ਹਿਠਾੜ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜਿਲਕਾ ਮੌਕੇ ਤੋਂ ਫ਼ਰਾਰ ਹੋ ਗਏ ਹਨ | ਉਨ੍ਹਾਂ ਦੱਸਿਆ ਕਿ ਫੜੇ ਗਏ ਨਾਬਾਲਗ ਲੜਕੇ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਐੱਨ.ਡੀ.ਪੀ.ਐੱਸ ਐਕਟ ਅਤੇ ਧਾਰਾ 307 ਆਈ.ਪੀ.ਸੀ ਤਹਿਤ ਦੋ ਵੱਖ-ਵੱਖ ਮੁਕੱਦਮੇ ਦਰਜ ਹਨ | ਏ.ਆਈ.ਜੀ. ਨੇ ਦੱਸਿਆ ਕਿ ਦੋਸ਼ੀਆਂ ਕੋਲੋਂ ਬਰਾਮਦ ਮੋਬਾਈਲ ਫੋਨਾਂ ਦੀ ਜਾਂਚ ਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਨਸ਼ਾ ਤਸਕਰੀ ਨੈੱਟਵਰਕ ਦੀਆਂ ਜੜ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਡੀ.ਐੱਸ.ਪੀ ਪਿ੍ਥੀਪਾਲ ਸਿੰਘ, ਡੀ.ਐੱਸ.ਪੀ ਭੁਪਿੰਦਰ ਸਿੰਘ ਵੀ ਮੌਜੂਦ ਸਨ |
ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਵਲੋਂ 4 ਕਿੱਲੋ ਤੋਂ ਵੱਧ ਹੈਰੋਇਨ ਤੇ ਮੋਬਾਈਲ ਫੋਨ ਬਰਾਮਦ <br/>
ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਏ.ਐੱਨ.ਟੀ.ਐੱਫ ਦੇ ਏ.ਆਈ.ਜੀ ਗੁਰਿੰਦਰਬੀਰ ਸਿੰਘ ਸਿੱਧੂ, ਨਾਲ ਡੀ.ਐੱਸ.ਪੀ ਪਿ੍ਥੀਪਾਲ ਸਿੰਘ, ਡੀ.ਐੱਸ.ਪੀ ਭੁਪਿੰਦਰ ਸਿੰਘ ਤੇ ਹੋਰ ਅਤੇ ਫੜਿਆ ਦੋਸ਼ੀ ਤੇ ਬਰਾਮਦ ਹੈਰੋਇਨ | ਤਸਵੀਰਾਂ: ਗੁਰਿੰਦਰ ਸਿੰਘ <br/>
26-11-2025