28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਮਾਤਾ ਸਾਹਿਬ ਕੌਰ ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਕਾਂਸੀ ਦਾ ਤਗਮਾ <br/>

ਅਜੀਤ ਡੈਸਕ 26-11-2025
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਲੀਨ ਨੇ ਰਾਜ ਪੱਧਰੀ ਕਿੱਕ ਬਾਕਸਿੰਗ ਪ੍ਰਤੀਯੋਗਤਾ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿੰ੍ਰਸੀਪਲ ਡਾ. ਵੰਦਨਾ ਧਵਨ ਨੇ ਦੱਸਿਆ ਕਿ ਵਿਦਿਆਰਥੀ ਸ਼ਾਲੀਨ ਵਲੋਂ ਅੰਡਰ-17 ਵਰਗ ਦੇ 75+ ਕਿੱਲੋਗਰਾਮ ਭਾਗ ਵਰਗ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ ਹੈ | ਇਸ ਮਹਾਨ ਪ੍ਰਾਪਤੀ 'ਤੇ ਮਾਣ ਹੈ ਅਤੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਕੋਚ ਸਵਰਨ ਸਿੰਘ, ਬਖ਼ਸ਼ੀਸ਼ ਸਿੰਘ ਨੂੰ ਵੀ ਵਧਾਈ ਦਿੱਤੀ | ਇਸ ਮੌਕੇ ਚੇਅਰਮੈਨ ਮਹੀਪਾਲ ਸਿੰਘ, ਮੈਨੇਜਰ ਹਰਬੀਰ ਸਿੰਘ, ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਕੁਮਾਰ ਨੇ ਵੀ ਸ਼ਾਲੀਨ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਜੇ. ਕੇ. ਐੱਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ-ਦੀਦਾਰੇ <br/> ਅਗਲੀ ਖ਼ਬਰ ਸਰਕਾਰ ਦੀ ਬੇਪਰਵਾਹੀ ਤੋਂ ਨਾਰਾਜ਼ ਵੈਟਰਨਰੀ ਡਾਕਟਰਾਂ ਵਲੋਂ ਵਿਭਾਗੀ ਰਿਪੋਰਟਿੰਗ ਰੋਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।