28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ-ਕਿਸਾਨ ਆਗੂ <br/>

ਅਜੀਤ ਡੈਸਕ 26-11-2025
ਗੁਰੂਹਰਸਹਾਏ, 25 ਨਵੰਬਰ(ਹਰਚਰਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਗੁਰੂਹਰਸਹਾਏ ਵਲੋਂ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂ ਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹਾਜ਼ਰ ਜਥੇਬੰਦੀ ਦੇ ਆਗੂਆਂ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ ਸ਼ਹੀਦੀ ਦਿਹਾੜੇ ਨੂੰ ਕੋਟਿਨ-ਕੋਟ ਪ੍ਰਣਾਮ ਕੀਤਾ ਗਿਆ ਅਤੇ ਮੀਟਿੰਗ ਦੇ ਏਜੰਡੇ ਨੂੰ ਅੱਗੇ ਤੋਰਦਿਆਂ ਵਿਚਾਰ ਵਟਾਂਦਰਾ ਕੀਤਾ | ਕਿਸਾਨ ਯੂਨੀਅਨ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਕੀਤਾ ਕਿ ਬੁੱਧਵਾਰ 26 ਨਵੰਬਰ ਨੂੰ ਜੋ ਐਸ.ਕੇ.ਐਮ. ਜਥੇਬੰਦੀ ਵਲੋਂ ਚੰਡੀਗੜ੍ਹ ਧਰਨੇ 'ਤੇ ਜਾਣ ਦਾ ਪ੍ਰੋਗਰਾਮ ਹੈ | ਇਹ ਜਥੇਬੰਦੀ ਵੱਡੀ ਗਿਣਤੀ 'ਚ ਕਿਸਾਨਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਪਹੁੰਚੇਗੀ | ਇਸ ਮੌਕੇ 'ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਮੋਠਾਂਵਾਲਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਾਰਨ ਪੂਰੇ ਦੇਸ਼ ਸਮੇਤ ਪੰਜਾਬ ਦੇ ਕਿਸਾਨ ਖੱਜਲ ਖ਼ਰਾਬ ਹੋ ਰਹੇ ਹਨ | ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ ਹੈ | ਇਸ ਮੀਟਿੰਗ ਵਿਚ ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਜਗਤਾਰ ਸਿੰਘ, ਕਸ਼ਮੀਰ ਸਿੰਘ ,ਸੁਖਦੇਵ ਸਿੰਘ, ਅਨੋਖ ਸਿੰਘ ਝੰਡੂਵਾਲਾ, ਕੁਲਬੀਰ ਸਿੰਘ, ਸੁਰਿੰਦਰ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਗੁਰਬਚਨ ਸਿੰਘ ਮੋਠਾਂਵਾਲਾ, ਲਾਭ ਸਿੰਘ ਸਤਪਾਲ ਸਿੰਘ, ਜੋਗਿੰਦਰ ਸਿੰਘ ਕੌੜਾ ਸਮੇਤ ਕਈ ਹੋਰ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਭਰ ਦੇ ਪੱਲੇਦਾਰ ਮਜ਼ਦੂਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ <br/> ਮਜ਼ਦੂਰਾਂ ਦਾ ਈ.ਪੀ.ਐੱਫ. ਖਾਣ ਵਾਲੇ ਠੇ... ਅਗਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।