28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸਰਕਾਰੀ ਸਕੂਲ ਬਹਿਕ ਗੁੱਜਰਾਂ ਵਿਚ ਸਾਈਬਰ ਸੇਫ਼ਟੀ ਅਤੇ ਸਲੋਗਨ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 26-11-2025
ਜ਼ੀਰਾ, 25 ਨਵੰਬਰ (ਪ੍ਰਤਾਪ ਸਿੰਘ ਹੀਰਾ)- ਨੇੜਲੇ ਪਿੰਡ ਬਹਿਕ ਗੁੱਜਰਾਂ ਵਿਖੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਈਬਰ ਸੇਫ਼ਟੀ ਅਤੇ ਸਿਕਿਉਰਿਟੀ ਦੇ ਤਹਿਤ ਡਰਾਇੰਗ, ਪੇਂਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸੁਖਵਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮਾਜ ਵਿਚ ਸਾਈਬਰ ਅਪਰਾਧ ਬੜੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ ਅਤੇ ਸ਼ਾਤਰ ਲੋਕਾਂ ਵਲੋਂ ਵੱਡੇ ਪੱਧਰ 'ਤੇ ਲੋਕਾਂ ਨਾਲ ਠੱਗੀ ਮਾਰੀ ਜਾ ਰਹੀ ਹੈ | ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਇਹਨਾਂ ਸਾਈਬਰ ਅਪਰਾਧੀਆਂ ਤੋਂ ਸੁਚੇਤ ਹੋ ਕੇ ਚੱਲਣ ਦੀ ਲੋੜ ਹੈ | ਇਸ ਮੌਕੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਸਕੂਲ ਅਧਿਆਪਕ ਗੁਰਪ੍ਰੀਤ ਸਿੰਘ, ਵਰਿੰਦਰ ਸਿੰਘ, ਸ੍ਰੀਮਤੀ ਅਰਚਨਾ, ਰਵਜੀਤ ਕੌਰ, ਗੁਰਪ੍ਰੀਤ ਕੌਰ, ਕਰਮਜੀਤ ਕੌਰ, ਹਰਪ੍ਰੀਤ ਸਿੰਘ, ਮੈਡਮ ਸੁਨੀਤਾ, ਨਵਦੀਪ ਕੌਰ ਦੀ ਵਿਸ਼ੇਸ਼ ਭੂਮਿਕਾ ਰਹੀ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਲਹਿਰਾ ਰੋਹੀ 'ਚ ਸ਼ਹੀਦੀ ਸ਼ਤਾਬਦੀ ਮਨਾਈ <br/> ਅਗਲੀ ਖ਼ਬਰ ਜ਼ਿਲ੍ਹੇ ਭਰ ਦੇ ਪੱਲੇਦਾਰ ਮਜ਼ਦੂਰਾਂ ਨੂੰ ਸਾਥ ਦੇਣ ਦੀ ਕੀਤੀ ਅਪੀਲ <br/> ਮਜ਼ਦੂਰਾਂ ਦਾ ਈ.ਪੀ.ਐੱਫ. ਖਾਣ ਵਾਲੇ ਠੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।