ਜ਼ੀਰਾ, 25 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਲਹਿਰਾ ਰੋਹੀ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਪਰਮੇਲ ਕੌਰ ਸਿੱਧੂ ਨੇ ਦੱਸਿਆ ਕਿ ਸਕੂਲ ਵਿਚ ਸ਼ਹਾਦਤ ਨਾਲ ਸੰਬੰਧਿਤ ਇਕ ਹਫ਼ਤਾ ਸਮਾਗਮ ਕਰਵਾਏ ਗਏ ਸਨ | ਜਿਨ੍ਹਾਂ ਵਿਚ ਕਵੀਸ਼ਰੀ, ਭਾਸ਼ਣ, ਕਵਿਤਾ, ਪੋਸਟਰ ਮੇਕਿੰਗ ਅਤੇ ਨੌਵੇਂ ਮਹੱਲੇ ਦੇ ਸਲੋਕ ਦੇ ਕੰਪੀਟੀਸ਼ਨ ਕਰਵਾਏ ਗਏ ਸਨ | ਇਸ ਦੌਰਾਨ ਧਾਰਮਿਕ ਪ੍ਰੋਗਰਾਮਾਂ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਪਿ੍ੰਸੀਪਲ ਪਰਮੇਲ ਕੌਰ ਵਲੋਂ ਗੁਰੂ ਜੀ ਦੇ ਜੀਵਨ ਨਾਲ ਸੰਬੰਧਿਤ ਘਟਨਾਵਾਂ ਨੂੰ ਵੇਰਵੇ ਸਹਿਤ ਜਾਣੂ ਕਰਵਾਇਆ | ਉਹਨਾਂ ਕਿਹਾ ਕਿ ਸਾਨੂੰ ਸਾਡੇ ਗੁਰੂਆਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਉਹਨਾਂ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਕਿਰਨਦੀਪ ਕੌਰ, ਜਸਪ੍ਰੀਤ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਚਰਨਪ੍ਰੀਤ ਕੌਰ, ਸੁਖਪ੍ਰੀਤ ਕੌਰ, ਪਰਮਿੰਦਰ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ, ਅਨੂ ਬਾਲਾ, ਕੁਲਵਿੰਦਰ ਕੌਰ, ਬਲਜੀਤ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ,ਚਰਨਪ੍ਰੀਤ ਸਿੰਘ ਸਕੂਲ ਅਧਿਆਪਕ ਹਾਜ਼ਰ ਸਨ |