28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਨਿਊ ਗੁਰੂ ਤੇਗ਼ ਬਹਾਦਰ ਸਕੂਲ 'ਚ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 26-11-2025
ਮੁੱਦਕੀ, 25 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬਾਘਾਪੁਰਾਣਾ ਰੋਡ 'ਤੇ ਸਥਿਤ ਨਿਊ ਗੁਰੂ ਤੇਗ਼ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਕੂਲ ਦੇ ਡਾਇਰੈਕਟਰ ਨੀਰਜ ਅਗਰਵਾਲ ਨੇ ਦੱਸਿਆ ਕਿ ਸਕੂਲ ਵਿਚ ਅਧਿਆਪਕ ਅਤੇ ਬੱਚਿਆਂ ਦੇ ਸਹਿਯੋਗ ਨਾਲ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਸ਼ਹੀਦੀ ਦਿਹਾੜੇ ਦੀ ਸ਼ੁਰੂਆਤ ਬੱਚਿਆਂ ਵਲੋਂ ਸ਼ਬਦ ਗਾਇਣ ਕਰਕੇ ਕੀਤੀ ਗਈ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਸਬੰਧੀ ਭਾਸ਼ਣ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਪਿੰ੍ਰਸੀਪਲ ਅੰਜੂ ਬਾਲਾ ਵਲੋਂ ਸਨਮਾਨਿਤ ਕੀਤਾ ਗਿਆ | ਅੰਤ ਵਿਚ ਸਕੂਲ ਪਿ੍ੰਸੀਪਲ ਅੰਜੂ ਬਾਲਾ ਵਲੋਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ |

ਪਿਛਲੀ ਖ਼ਬਰ 1 ਗਰਾਮ ਹੈਰੋਇਨ ਸਣੇ ਇਕ ਕਾਬੂ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ • ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।