29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸਰਬੱਤ ਦਾ ਭਲਾ ਟਰੱਸਟ ਵਲੋਂ ਸਰਟੀਫਿਕੇਟ ਵੰਡੇ <br/>

ਅਜੀਤ ਡੈਸਕ 26-11-2025
ਜ਼ੀਰਾ, 25 ਨਵੰਬਰ(ਪ੍ਰਤਾਪ ਸਿੰਘ ਹੀਰਾ)-ਉੱਘੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ੀਰਾ ਵਿਖੇ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਸਲਾਈ ਸੈਂਟਰ ਦਾ ਸੱਤਵਾਂ ਸੈਸ਼ਨ ਪੂਰਾ ਹੋਣ ਤੇ ਸਿਖਿਆਰਥੀ ਲੜਕੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਜ਼ਿਲ੍ਹਾ ਸਲਾਹਕਾਰ ਅਤੇ ਇੰਚਾਰਜ ਰਣਜੀਤ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਉਹਨਾਂ ਦੱਸਿਆ ਕਿ ਸੰਸਥਾ ਵਲੋਂ ਫ਼ਰੀ ਸੈਂਟਰ ਖੁਲ੍ਹਵਾ ਕੇ ਹੱਥੀਂ ਹੁਨਰ ਦੇ ਅਨੇਕਾਂ ਕੋਰਸ ਕਰਵਾਏ ਜਾ ਰਹੇ ਹਨ | ਜਿਨ੍ਹਾਂ ਵਿਚ ਆਈ.ਐਸ.ਓ. ਤੋਂ ਮਾਨਤਾ ਪ੍ਰਾਪਤ ਫ਼ਰੀ ਸਿਲਾਈ ਸੈਂਟਰ, ਫ਼ਰੀ ਕੰਪਿਊਟਰ ਸੈਂਟਰ, ਬਿਊਟੀ ਪਾਰਲਰ ਕੋਰਸ ਆਦਿ ਦੀ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਂਦੀ ਹੈ | ਇਸ ਮੌਕੇ ਪ੍ਰੋਗਰਾਮ ਵਿਚ ਬਲਵਿੰਦਰ ਕੌਰ ਲੋਹਕੇ, ਬਾਬਾ ਜਗਸੀਰ ਸਿੰਘ, ਰਾਮ ਸਿੰਘ, ਪਰਮਜੀਤ ਕੌਰ ਆਦਿ ਸੰਸਥਾ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਢਲੀ ਸਹਾਇਤਾ ਪੋ੍ਰਗਰਾਮ ਤਹਿਤ ਸੈਮੀਨਾਰ ਆਯੋਜਿਤ <br/> ਅਗਲੀ ਖ਼ਬਰ ਪੰਜਾਬ ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।