29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਖ਼ਾਲਸਾ ਮਿਸ਼ਨ ਅਕੈਡਮੀ ਸਕੂਲ ਵਿਖੇ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ <br/>

ਅਜੀਤ ਡੈਸਕ 26-11-2025
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350 ਸਾਲਾ ਸਹੀਦੀ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਸਕੂਲੀ ਵਿਦਿਆਰਥੀਆਂ ਵਲੋਂ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਖ਼ਾਲਸਾ ਨੇ ਦੱਸਿਆ ਅੱਜ ਦੇ ਪ੍ਰੋਗਰਾਮ ਦੀ ਸ਼ੁਰੂਆਤ ਜਪੁ ਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਇਸ ਤੋਂ ਬਾਅਦ ਸਕੂਲੀ ਵਿਦਿਆਰਥਣਾਂ ਵਲ਼ੋਂ ਸ਼ਬਦ ਗਾਏ ਗਏ | ਇਸ ਮੌਕੇ 9ਵੀਂ ਅਤੇ 10ਵੀਂ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾ ਕੇ ਸਮਾਗਮ ਨੂੰ ਹੋਰ ਰੂਹਾਨੀ ਬਣਾ ਦਿੱਤਾ ਗਿਆ | ਇਸ ਤੋਂ ਬਾਅਦ ਪ੍ਰੋਗਰਾਮ ਦੀ ਸਮਾਪਤੀ ਅਰਦਾਸ ਕਰਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਨਿਸ਼ਾਨ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਸਵਾਮੀ ਸਵਤੇ ਪ੍ਰਕਾਸ਼ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਜੇ.ਕੇ.ਐੱਸ ਪਬਲਿਕ ਸਕੂਲ 'ਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।