20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੱਚੇ ਮੁਲਾਜ਼ਮ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਪਾਵਰ ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 04-12-2025
ਮੱਖੂ, 3 ਦਸੰਬਰ (ਵਰਿੰਦਰ ਮਨਚੰਦਾ)-ਆਪਣੀ ਹੱਕੀ 'ਤੇ ਜਾਇਜ਼ ਮੰਗਾਂ ਦੀ ਪੂਰਤੀ ਨੂੰ ਲੈ ਕੇ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਪਾਵਰ ਠੇਕਾ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਬਿਜਲੀ ਘਰ ਮੱਖੂ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਵਜੋਂ ਨਾਅਰੇਬਾਜ਼ੀ ਕਰਦੇ ਹੋਏ ਡਵੀਜ਼ਨ ਪ੍ਰਧਾਨ ਕਰਨੈਲ ਸਿੰਘ ਮਾਲੜਾ ਮੱਖੂ ਨੇ ਕਿਹਾ ਕਿ ਪਾਵਰ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਜਾਣੰੂ ਕਰਵਾਉਣ ਤੋਂ ਬਾਅਦ ਵੀ ਸਰਕਾਰ ਵਲੋਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਜਿਸ ਦਾ ਪਾਵਰ ਕਾਮ ਠੇਕਾ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਠੇਕੇਦਾਰੀ ਸਿਸਟਮ 'ਚ ਕੰਮ ਕਰਦੇ ਮੁਲਾਜ਼ਮ ਪੱਕੇ ਹੋਣ ਦੀ ਉਮੀਦ ਲਾਈ ਬੈਠੇ ਹਨ ਪਰ ਸਰਕਾਰ ਅਤੇ ਵਿਭਾਗ ਦਾ ਠੇਕਾ ਮੁਲਾਜ਼ਮਾਂ ਵੱਲ ਕੋਈ ਧਿਆਨ ਨਹੀਂ, ਸਗੋਂ ਵਿਭਾਗੀ ਨਿੱਜੀਕਰਨ ਦੀ ਨੀਤੀ ਲਾਗੂ ਕਰਕੇ ਮੁਲਾਜ਼ਮਾਂ ਨੂੰ ਦਬਾਇਆ ਜਾ ਰਿਹਾ ਹੈ | ਧਰਨੇ 'ਚ ਮੌਜੂਦ ਡਵੀਜ਼ਨ ਪ੍ਰਧਾਨ ਕਰਨੈਲ ਸਿੰਘ ਮਾਲੜਾ, ਪ੍ਰਧਾਨ ਨਛੱਤਰ ਸਿੰਘ, ਅਨਿਲ ਕੁਮਾਰ ਬਾਂਸਲ, ਗੁਰਜੰਟ ਸਿੰਘ, ਸੋਨੂੰ ਸਕੱਤਰ ਤਲਵੰਡੀ ਭਾਈ, ਸ਼ੇਰ ਸਿੰਘ ਖ਼ਜ਼ਾਨਚੀ, ਦਲਜੀਤ ਸਿੰਘ ਮੱਲਾਂਵਾਲਾ, ਡਾ. ਸਤਨਾਮ ਸਿੰਘ, ਸੁਖਚੈਨ ਸਿੰਘ, ਕਾਲੋਂ, ਰਮਨਾ, ਬੂਟਾ, ਬਲਜੀਤ, ਗੁਰਜੰਟ ਸਿੰਘ, ਇੰਦਰਪਾਲ ਸਿੰਘ ਤਲਵੰਡੀ ਆਦਿ ਆਗੂਆਂ ਨੇ ਮੰਗ ਕੀਤੀ ਕਿ ਤਰੱਕੀ ਦੀ ਆਸ 'ਚ ਬੈਠੇ ਪਾਵਰ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ | ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵੱਡਾ ਕੀਤਾ ਜਾਵੇਗਾ | ਇਸ ਮੌਕੇ ਜ਼ੀਰਾ, ਤਲਵੰਡੀ ਭਾਈ, ਮੱਲਾਂਵਾਲਾ ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਸਵ. ਅਕਵਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਵਿਦਿਆਰਥੀਆਂ ਲਈ ਕੈਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।