04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਫ਼ਰਦ ਕੇਂਦਰ ਆਪਰੇਟਰਾਂ ਦਾ ਰੋਸ ਦੂਜੇ ਦਿਨ ਵੀ ਰਿਹਾ ਜਾਰੀ <br/>

ਫ਼ਰਦ ਕੇਂਦਰ ਆਪਰੇਟਰਾਂ ਵਲੋਂ ਮੰਗਾਂ ਦੀ ਪੂਰਤੀ ਨਾ ਹੋਣ ਤੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ-ਸੁਖਵਿੰਦਰ ਸਿੰਘ <br/> 05-12-2025
ਫਿਰੋਜ਼ਪੁਰ,4 ਦਸੰਬਰ (ਸੁਖਵਿੰਦਰ ਸਿੰਘ)-ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਪੈਂਦੀਆਂ ਮੰਗਾਂ ਅਤੇ ਵਿਭਾਗ ਵੱਲੋਂ ਕਿਸੇ ਵੀ ਨੀਤੀ ਬਾਰੇ ਵਿਚਾਰ-ਵਟਾਂਦਰਾ ਨਾ ਕਰਨ ਦੇ ਰੋਸ ਵਜੋਂ ਕੱਲ੍ਹ ਦੂਜੇ ਦਿਨ ਵੀ ਫਿਰੋਜ਼ਪੁਰ ਦੇ ਸਮੂਹ ਅਪਰੇਟਰਾਂ ਵਲੋਂ ਕੰਮ ਬੰਦ ਰੱਖਿਆ ਗਿਆ | ਅੱਜ ਸਵੇਰੇ 9 ਵਜੇ ਤੋਂ 2 ਵਜੇ ਤੱਕ ਮੁਕੰਮਲ ਤੌਰ 'ਤੇ ਕੰਮ ਬੰਦ ਰਿਹਾ ਅਤੇ ਅਪਰੇਟਰਾਂ ਨੇ ਠੇਕਾ ਸੰਘਰਸ਼ ਮੋਰਚੇ ਨੂੰ ਪੂਰਾ ਸਮਰਥਨ ਦਿੱਤਾ | ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਵੀ ਇਸੇ ਤਰ੍ਹਾਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਕੰਮ ਬੰਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀ ਕਿਸੇ ਵੀ ਮੰਗ ਵੱਲ ਤਵੱਜੋ ਨਹੀਂ ਦਿੱਤੀ, ਨਾ ਹੀ ਕੋਈ ਅਧਿਕਾਰਕ ਬਿਆਨ ਜਾਰੀ ਹੋਇਆ ਹੈ ਅਤੇ ਨਾ ਹੀ ਕੋਈ ਲਿਖਤੀ ਪੱਤਰ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ | ਮੀਤ ਪ੍ਰਧਾਨ ਨੇ ਦੱਸਿਆ ਕਿ ਮੌਜੂਦਾ ਸਰਕਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੇ ਵਾਅਦਿਆਂ ਨਾਲ ਸੱਤਾ ਵਿਚ ਆਈ ਸੀ, ਪਰ ਹੁਣ ਫ਼ਰਦ ਕੇਂਦਰ ਅਪਰੇਟਰਾਂ ਦੇ ਸੁਰੱਖਿਅਤ ਭਵਿੱਖ ਲਈ ਕੋਈ ਵੀ ਨਵੀਂ ਨੀਤੀ ਲਿਆਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਜੋ ਕਿ ਸਿੱਧਾ ਧੋਖੇ ਦੇ ਬਰਾਬਰ ਹੈ | ਅਪਰੇਟਰਾਂ ਦਾ ਕਹਿਣਾ ਹੈ ਕਿ ਜਦ ਤੱਕ ਸਥਾਈ ਨੀਤੀ ਨਹੀਂ ਬਣਦੀ, ਉਹਨਾਂ ਦਾ ਸੰਘਰਸ਼ ਹੋਰ ਤਿੱਖਾ ਹੁੰਦਾ ਜਾਵੇਗਾ |

ਪਿਛਲੀ ਖ਼ਬਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਲਿਖਤੀ ਭਰੋਸਾ ਦਿਵਾਇਆ ਅਗਲੀ ਖ਼ਬਰ ਪੰਥ ਅਤੇ ਪੰਜਾਬ ਦੇ ਭਲੇ ਲਈ ਪੰਥਕ ਪਾਰਟੀਆਂ ਦਾ ਇਕਜੁੱਟ ਹੋ ਕੇ ਚੱਲਣਾ ਜ਼ਰੂਰੀ-ਹਰਪਾਲ ਸਿੰਘ ਬਲੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।