04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਲਿਖਤੀ ਭਰੋਸਾ ਦਿਵਾਇਆ

ਅਜੀਤ ਡੈਸਕ 05-12-2025
ਜ਼ੀਰਾ, 4 ਦਸੰਬਰ (ਹਰਜੀਤ ਸਿੰਘ ਗਿੱਲ)-ਪੰਚਾਇਤ ਸੰਮਤੀ ਚੋਣਾਂ ਲਈ ਆਪਣੇ ਉਮੀਦਵਾਰਾਂ ਨੂੰ ਰਿਟਰਨਿੰਗ ਅਫਸਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਟੋਕਣ ਨਾ ਦਿੱਤੇ ਜਾਣ ਦੇ ਰੋਸ ਵਿਚ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਹਲਕਾ ਜ਼ੀਰਾ ਵਲੋਂ ਆਪਣੇ ਸਮਰਥਕਾਂ ਨਾਲ ਬੀਤੀ ਦੇਰ ਸ਼ਾਮ ਰਿਟਰਨਿੰਗ ਅਫਸਰ ਦੇ ਦਫਤਰ ਅੱਗੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੀ | ਇਸ ਦੌਰਾਨ ਧਰਨੇ ਵਿਚ ਜ਼ੀਰਾ ਦੇ ਡੀ.ਐੱਸ.ਪੀ ਜਸਪਾਲ ਸਿੰਘ ਢਿੱਲੋਂ, ਜ਼ੀਰਾ ਦੇ ਐੱਸ.ਡੀ.ਐੱਮ ਅਰਵਿੰਦਰਪਾਲ ਸਿੰਘ ,ਤਹਿਸੀਲਦਾਰ ਸਤਿੰਦਰਪਾਲ ਸਿੰਘ ਜ਼ੀਰਾ, ਥਾਣਾ ਸਿਟੀ ਜ਼ੀਰਾ ਦੇ ਇੰਸਪੈਕਟਰ ਜਗਦੀਪ ਸਿੰਘ ਅਤੇ ਥਾਣਾ ਸਦਰ ਜ਼ੀਰਾ ਦੇ ਐੱਸ.ਐੱਚ.ਓ ਹਰਿੰਦਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਕੁਲਬੀਰ ਸਿੰਘ ਜ਼ੀਰਾ ਨੂੰ ਇਹ ਲਿਖਤੀ ਰੂਪ ਵਿਚ ਭਰੋਸਾ ਦਵਾਇਆ ਕਿ ਉਹ ਖ਼ੁਦ ਕਾਂਗਰਸੀ ਉਮੀਦਵਾਰਾਂ ਨੂੰ ਨਾਲ ਲਿਜਾ ਕੇ ਰਿਟਰਨਿੰਗ ਅਫਸਰ ਕੋਲ ਕਾਗਜ਼ ਦਾਖਲ ਕਰਵਾਉਣਗੇ | ਇਸ ਮੌਕੇ ਡੀ.ਐੱਸ.ਪੀ ਜ਼ੀਰਾ ਨੇ ਮੱਖੂ ਪੁਲਿਸ ਵਲੋਂ ਗਿ੍ਫਤਾਰ ਕੀਤੇ ਗਏ ਦੋ ਕਾਂਗਰਸੀ ਵਰਕਰਾਂ ਨੂੰ ਕੁਲਬੀਰ ਸਿੰਘ ਜ਼ੀਰਾ ਦੀ ਮੰਗ 'ਤੇ ਰਿਹਾਅ ਕੀਤਾ | ਇਸ ਭਰੋਸੇ ਪਿੱਛੋਂ ਅਤੇ ਕਾਂਗਰਸੀ ਵਰਕਰਾਂ ਨੂੰ ਰਿਹਾਅ ਕਰਨ ਪਿੱਛੋਂ ਕੁਲਬੀਰ ਸਿੰਘ ਜ਼ੀਰਾ ਵਲੋਂ ਧਰਨਾ ਸਮਾਪਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਿਸੇ ਵੀ ਉਮੀਦਵਾਰ ਨਾਲ ਕੋਈ ਵਧੀਕੀ ਨਹੀਂ ਹੋਣੀ ਚਾਹੀਦੀ ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕਿਸੇ ਉਮੀਦਵਾਰ ਨਾਲ ਕੋਈ ਧੱਕੇਸ਼ਾਹੀ ਹੁੰਦੀ ਹੈ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਦੌਰਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਵਲੋਂ ਮਾਨਯੋਗ ਹਾਈ ਕੋਰਟ ਵਿਚ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਰਿੱਟ ਪਾਈ ਸੀ | ਜਿਸ ਪਿੱਛੋਂ ਹਾਈਕੋਰਟ ਵਲੋਂ ਬਣਾਏ ਗਏ ਕਮਿਸ਼ਨ ਵਲੋਂ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ | ਇਸ ਲਈ ਸ. ਜ਼ੀਰਾ ਨੇ ਵਿਸ਼ੇਸ਼ ਤੌਰ ਤੇ ਮਾਣਯੋਗ ਹਾਈਕੋਰਟ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਡਾ. ਰਸ਼ਪਾਲ ਸਿੰਘ ਗਿੱਲ, ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ, ਮਾਰਕੀਟ ਕਮੇਟੀ ਜ਼ੀਰਾ ਦੇ ਸਾਬਕਾ ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਕਾਂਗਰਸ ਦੇ ਯੂਥ ਆਗੂ ਲਖਵਿੰਦਰ ਸਿੰਘ ਜੌੜਾ, ਬਲਵਿੰਦਰ ਸਿੰਘ ਬੁੱਟਰ, ਸਾਬਕਾ ਸਰਪੰਚ ਸਰਦੂਲ ਸਿੰਘ ਗਿੱਲ ਮਰਖਾਈ,ਸਰਪੰਚ ਗੁਰਮੇਲ ਸਿੰਘ ਮਨਸੂਰਵਾਲ, ਕੌਂਸਲਰ ਹਰੀਸ਼ ਤਾਂਗਰਾ,ਜਗਤਾਰ ਸਿੰਘ ਲੌਂਗੋਦੇਵਾ , ਕੌਂਸਲਰ ਗੁਰਭਗਤ ਸਿੰਘ ਗਿੱਲ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ,ਪਰਮਿੰਦਰ ਸਿੰਘ ਲਾਡਾ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸੁਮਿਤ ਨਰੂਲਾ ਸੰਯੁਕਤ ਸਕੱਤਰ ਰਾਈਸ ਮਿੱਲਰਜ਼ ਐਸੋਸੀਏਸ਼ਨ, ਰੋਮੀ ਚੋਪੜਾ, ਸਾਬਕਾ ਸਰਪੰਚ ਜਸਵੀਰ ਸਿੰਘ ਬਾਠ , ਸਰਪੰਚ ਜਨਕ ਰਾਜ ਸ਼ਰਮਾ, ਗੁਰਮੇਲ ਸਿੰਘ ਗਿੱਲ,ਸੁਰਜੀਤ ਸਿੰਘ ,ਸ਼ਿਵ ਸਾਗਰ ਸ਼ਰਮਾ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਮੱਖੂ, ਕੌਂਸਲਰ ਅਸ਼ੋਕ ਮਨਚੰਦਾ,ਅੱਪੂ ਮਨਚੰਦਾ, ਗੁਰਲਾਲ ਸਿੰਘ, ਰਮਨ ਸ਼ਰਮਾ, ਸੰਜੀਵ ਨਾਰੰਗ, ਨਿਤੀਸ਼ ਕੁਮਾਰ ਗੋਲੂ, ਰੂਬਲ
ਪਿਛਲੀ ਖ਼ਬਰ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੀ ਬਰਸੀ 7 ਨੂੰ ਅਗਲੀ ਖ਼ਬਰ ਫ਼ਰਦ ਕੇਂਦਰ ਆਪਰੇਟਰਾਂ ਦਾ ਰੋਸ ਦੂਜੇ ਦਿਨ ਵੀ ਰਿਹਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।