ਚੋਣਾਂ 'ਚ ਧੱਕੇਸ਼ਾਹੀ ਖ਼ਿਲਾਫ਼ ਚੋਣ ਕਮਿਸ਼ਨ ਪੰਜਾਬ ਨੂੰ ਕਰਾਂਗੇ ਸ਼ਿਕਾਇਤ
ਅਜੀਤ ਡੈਸਕ
05-12-2025
ਮੱਖੂ, 4 ਦਸੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਜ਼ੀਰਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਪੂਰਨ ਰੂਪ ਵਿਚ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ ਹੈ, ਕਿਉਂਕਿ ਸਰਕਾਰ ਵਲੋਂ ਇਨ੍ਹਾਂ ਚੋਣਾਂ 'ਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਪੰਜਾਬ ਨੂੰ ਚੋਣਾਂ 'ਚ ਧੱਕੇਸ਼ਾਹੀ ਦੀ ਸ਼ਿਕਾਇਤ ਦਰਜ ਕਰਵਾ ਰਹੇ ਹਾਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਹਲਕਾ ਜ਼ੀਰਾ ਅੰਦਰ ਸਭ ਡਵੀਜ਼ਨ ਜ਼ੀਰਾ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਭੈਅ ਸਾਫ਼ ਨਜ਼ਰ ਆ ਰਿਹਾ ਹੈ | ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਚੱਲਦੇ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹਲਕਾ ਜ਼ੀਰਾ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਬਾਈਕਾਟ ਕੀਤਾ ਗਿਆ ਹੈ |