31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ 'ਚ 'ਦਿਵਿਆਂਗਤਾ ਦਿਵਸ' ਉੱਤੇ ਪ੍ਰੇਰਨਾ ਦੀ ਲਹਿਰ <br/>

ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਅਧਿਆਪਕ | ਅਜੀਤ ਤਸਵੀਰ <br/> 05-12-2025
ਫ਼ਾਜ਼ਿਲਕਾ,4 ਦਸੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਵਿਖੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੈ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਰਜਿੰਦਰ ਕੁਮਾਰ ਵਿਖੋਨਾ, ਨੈਸ਼ਨਲ ਅਵਾਰਡੀ ਦੀ ਅਗਵਾਈ ਹੇਠ ਸਕੂਲ ਵਿਚ 'ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ' ਯਾਦਗਾਰੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਰਿੰਪਲ ਰਹੇਜਾ, ਹੈੱਡਮਾਸਟਰ ਅਤੇ ਦੀਪਕ ਜੁਨੇਜਾ, ਮੈਥ ਮਾਸਟਰ ਨੇ ਸਰਕਾਰੀ ਹਾਈ ਸਕੂਲ ਝੋਕ ਡਿਪੂਲਾਨਾ ਤੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਰਿੰਪਲ ਰਹੇਜਾ ਨੇ ਲਾਧੂਕਾ ਸਕੂਲ ਤੋਂ ਹੀ ਆਪਣੀ ਪੜ੍ਹਾਈ ਕੀਤੀ ਸੀ ਅਤੇ ਅੱਜ ਉਹ ਆਪਣੀ ਮਿਹਨਤ ਸਦਕਾ ਸਕੂਲ ਦੇ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਪ੍ਰਤੀਕ ਬਣ ਕੇ ਖੜ੍ਹੇ ਹਨ | ਆਪਣੇ ਸੰਬੋਧਨ ਵਿਚ ਸ਼੍ਰੀ ਰਹੇਜਾ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਜ਼ਿੰਦਗੀ ਵਿਚ ਆਤਮ-ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਨਾਲ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਸਮਾਗਮ ਦਾ ਸਭ ਤੋਂ ਭਾਵੁਕ ਅਤੇ ਰੰਗਾਰੰਗ ਪਹਿਲੂ ਦਿਵਿਆਂਗ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਰਿਹਾ | ਇਨ੍ਹਾਂ ਵਿਸ਼ੇਸ਼ ਪ੍ਰਤਿਭਾ ਦੇ ਧਾਰਨੀ ਬੱਚਿਆਂ ਨੇ ਨਾਚ, ਗਾਇਣ ਅਤੇ ਭਾਸ਼ਣ ਸਮੇਤ ਕਈ ਵੱਖ-ਵੱਖ ਪ੍ਰੋਗਰਾਮਾਂ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ | ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਪ੍ਰਤਿਭਾ ਕਿਸੇ ਵੀ ਸੀਮਾ ਦੀ ਮੁਹਤਾਜ ਨਹੀਂ ਹੁੰਦੀ | ਪਿ੍ੰਸੀਪਲ ਰਜਿੰਦਰ ਵਿਖੋਣਾ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਨੇ ਮਿਲ ਕੇ ਇਸ ਦਿਨ ਨੂੰ ਸੱਚਮੁੱਚ ਯਾਦਗਾਰੀ ਬਣਾਇਆ, ਜਿਸ ਨੇ ਸਮਾਜ ਨੂੰ ਦਿਵਿਆਂਗ ਵਿਦਿਆਰਥੀਆਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਨਤਾ ਦਾ ਇੱਕ ਸ਼ਕਤੀਸ਼ਾਲੀ ਸੁਨੇਹਾ ਦਿੱਤਾ |

ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਵਲੋਂ ਵਿਸ਼ਵ ਏਡਜ਼ ਦਿਵਸ 'ਤੇ ਕਰਵਾਏ ਗਏ ਭਾਸ਼ਨ ਅਤੇ ਪੋਸਟਰ ਮੁਕਾਬਲੇ ਅਗਲੀ ਖ਼ਬਰ ਪਿੰਡ ਝੋਕ ਡੀਪੂ ਲਾਣਾ ਵਿਖੇ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਸਮਾਪਤ ਪੂਜਾ ਲੂਥਰਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।