ਮੁੱਦਕੀ, 4 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਪੰਜਾਬ ਵਲੋਂ ਪ੍ਰਾਈਡ ਆਫ਼ ਸਕੂਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਡਾ. ਸੁਨੀਤਾ ਅਗਰਵਾਲ ਨੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਘੜੰੂਆ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ 'ਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਅਤੇ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਤੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਜਸਬੀਰ ਜੱਸੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਜਿਨ੍ਹਾਂ ਵਲੋਂ ਸਕੂਲ ਨੂੰ ਐਵਾਰਡ ਨਾਲ ਨਿਵਾਜਿਆ ਗਿਆ ਹੈ | ਇਸ ਮੌਕੇ ਪ੍ਰਾਈਡ ਆਫ਼ ਸਕੂਲ ਐਵਾਰਡ ਨਾਲ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਦਾ ਸਨਮਾਨ ਕਰਦੇ ਹੋਏ ਸਕੂਲ ਦੀ ਅਧਿਆਪਕਾ ਪ੍ਰਭਜੋਤ ਕੌਰ ਨੂੰ ਪ੍ਰਾਈਡ ਆਫ਼ ਸਕੂਲ ਐਵਾਰਡ ਸੌਂਪਦੇ ਹੋਏ ਸਨਮਾਨਿਤ ਕੀਤਾ ਗਿਆ | ਸਕੂਲ ਦੇ ਇੰਚਾਰਜ ਅਤੇ ਸਮੂਹ ਸਟਾਫ਼ ਵਲੋਂ ਡਾ. ਜਗਜੀਤ ਸਿੰਘ ਧੂਰੀ ਅਤੇ ਫੈਪ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ |