31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਜ਼ਿਲ੍ਹਾ ਸੁਰੱਖਿਆ ਸੇਵਾਵਾਂ ਵਲੋਂ ਹਥਿਆਰਬੰਦ ਝੰਡਾ ਦਿਵਸ ਮਨਾਇਆ <br/>

ਅਜੀਤ ਡੈਸਕ 05-12-2025
ਫਿਰੋਜ਼ਪੁਰ, 4 ਦਸੰਬਰ (ਸੁਖਵਿੰਦਰ ਸਿੰਘ)-ਜ਼ਿਲ੍ਹਾ ਫਿਰੋਜ਼ਪੁਰ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਉਣ ਲਈ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਸਮੇਂ ਸੁਪਰਡੰਟ, ਜ਼ਿਲ੍ਹਾ ਰੱਖਿਆ ਸੇਵਾਵਾਂ ਫਿਰੋਜ਼ਪੁਰ ਦੀ ਅਗਵਾਈ ਹੇਠ ਉਹਨਾਂ ਦੇ ਸਟਾਫ਼ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਨੂੰ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ ਗਈ | ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ | ਜਿਨ੍ਹਾਂ ਨੇ ਸਾਡੇ ਕੱਲ੍ਹ ਵਾਸਤੇ ਆਪਣੇ ਆਪ ਨੂੰ ਕੁਰਬਾਨ ਕੀਤਾ ਹੈ | ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ | ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿਚ ਉਹਨਾਂ ਦੇ ਨਾਲ ਹੈ | ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖ਼ਿਲਾਫ਼ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ, ਜੋ ਕਿ ਸ਼ਲਾਘਾਯੋਗ ਹਨ | ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ | ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ | ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਹਨਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਅਤੇ ਸਹਾਨੂਭੂਤੀ ਪ੍ਰਗਟ ਕਰਨ ਲਈ ਇਕ ਸੁਨਹਿਰੀ ਮੌਕਾ ਪ੍ਰਦਾਨ ਕਰਦਾ ਹੈ | ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖ਼ੋਲ ਕੇ ਦਾਨ ਕਰਦਾ ਹੈ | ਦਾਨ ਵਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇਅ ਫੰਡ ਵਿਚ ਜਮਾਂ ਕੀਤਾ ਜਾਂਦਾ ਹੈ | ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ | ਇਸ ਲਈ ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ੍ਹ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਓ ਆਪਾਂ ਵੀ ਉਹਨਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ | ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਲਾਤਾਂ ਵਿਚ ਆਪਣੇ ਅਨਮੋਲ ਜੀਵਨ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ | ਇਹਨਾਂ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਸਦਕਾ ਹੀ ਅਸੀਂ ਦੇਸ਼ ਦੀ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ | ਇਸ ਲਈ ਸਾਡਾ ਇਹ ਸਮਾਜਿਕ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਈਏ | ਸ਼ਹੀਦ ਸਦਾ ਅਮਰ ਰਹਿੰਦੇ ਹਨ | ਇਸ ਮੌਕੇ ਤੇ ਅਸੀਂ ਆਪਣੀ ਸਮਰੱਥਾ ਅਨੁਸਾਰ ਵੱਧ ਚੜ੍ਹ ਕੇ ਦਾਨ ਕਰੀਏ | ਇਸ ਕਾਰਜ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਕਰ ਮੁਕਤ ਹੋਵੇਗੀ |

ਪਿਛਲੀ ਖ਼ਬਰ ਆਰ.ਐੱਸ ਡੀ. ਕਾਲਜ ਦੇ ਐਨ.ਐੱਸ.ਐੱਸ ਯੂਨਿਟ ਤੇ ਰੈੱਡ ਰਿਬਨ ਕਲੱਬ ਵਲੋਂ ਮਨਾਇਆ ਵਿਸ਼ਵ ਏਡਜ਼ ਦਿਵਸ <br/> ਅਗਲੀ ਖ਼ਬਰ ਦੋ ਧੜਿ੍ਹਆਂ ਵਿਚ ਵੰਡੀ ਕਾਂਗਰਸ ਵਿਰੋਧੀਆਂ ਦੀ ਜਿੱਤ ਦਾ ਸਬੱਬ ਬਣੇਗੀ <br/> ਕੀ ਪਾਰਟੀ ਦੇ ਉਮੀਦਵਾਰ ਨਾ ਹੋ ਕੇ ਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।