21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ 'ਚ 13 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਅਜੀਤ ਡੈਸਕ 10-12-2025
ਫ਼ਿਰੋਜ਼ਪੁਰ, 9 ਦਸੰਬਰ (ਰਾਕੇਸ਼ ਚਾਵਲਾ)-ਮਾਨਯੋਗ ਕੌਮੀ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ 13 ਦਸੰਬਰ ਨੂੰ ਦੇਸ਼ ਭਰ 'ਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਤਹਿਤ ਸੈਸ਼ਨ ਡਵੀਜ਼ਨ ਫ਼ਿਰੋਜ਼ਪੁਰ ਅਧੀਨ ਵੀ ਸਾਰੀਆਂ ਅਦਾਲਤਾਂ ਅੰਦਰ ਕੌਮੀ ਲੋਕ ਅਦਾਲਤ ਲਈ ਬੈਂਚ ਗਠਿਤ ਕੀਤੇ ਜਾਣਗੇ | ਜਿਸ ਸਬੰਧੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਸਮੂਹ ਜੁਡੀਸ਼ੀਅਲ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸਕੱਤਰ ਮੈਡਮ ਅਨੁਰਾਧਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਮ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਵੀ ਹਾਜ਼ਰ ਸਨ | ਸੈਸ਼ਨ ਜੱਜ ਸਾਹਿਬ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ 13 ਦਸੰਬਰ ਨੂੰ ਕੌਮੀ ਲੋਕ ਅਦਾਲਤ ਮੌਕੇ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਕੌਮੀ ਲੋਕ ਅਦਾਲਤ ਵਿਚ ਪ੍ਰੀ ਲਿਟੀਗੇਟਿਵ ਕੇਸ ਜੋ ਕਿ ਅਜੇ ਤੱਕ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਉਹ ਵੀ ਕੇਸ ਇਸ ਲੋਕ ਅਦਾਲਤ ਨਿਪਟਾਏ ਜਾਣਗੇ | ਇਸ ਵਿਚ ਸਿਵਲ ਕੇਸ, ਸਿਵਲ ਜਿਰਹ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਵੇਗਾ | ਇਸ ਲੋਕ ਅਦਾਲਤ ਵਿਚ ਸੰਗੀਨ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵੀਨਿਊ ਕੇਸ, ਚੈੱਕ ਬਾਉਂਸ, ਕਰਿਮਨਲ ਜਿਰਹ ਅਤੇ ਟਰੈਫ਼ਿਕ ਚਲਾਨ ਆਦਿ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਬੈਂਕ ਕਰਜ਼ੇ ਅਤੇ ਬੀਮਾ ਰਿਕਵਰੀ ਆਦਿ ਦੀ ਸੁਣਵਾਈ ਹੋਵੇਗੀ | ਲੋਕ ਅਦਾਲਤ 'ਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿਚ ਹੋਏ ਫ਼ੈਸਲੇ ਨੂੰ ਡੱਕਰੀ ਦੀ ਮਾਨਤਾ ਪ੍ਰਾਪਤ ਹੈ | ਇਸ ਲੋਕ ਅਦਾਲਤ ਸਬੰਧੀ ਕੋਈ ਵੀ ਲੋੜੀਂਦੀ ਜਾਣਕਾਰੀ ਚਾਹੀਦੀ ਹੋਵੇ ਤਾਂ ਉਹ ਹਰੇਕ ਕੰਮ ਕਾਜ ਵਾਲੇ ਦਿਨ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਨਾਲ ਸੰਪਰਕ ਕਰ ਸਕਦਾ ਹੈ |
ਪਿਛਲੀ ਖ਼ਬਰ ਓਪਨ ਪੰਜਾਬ ਕਰਾਸ ਕੰਟਰੀ ਚੈਂਪੀਅਨਸ਼ਿਪ 'ਚ ਫ਼ਿਰੋਜ਼ਪੁਰ ਦੇ ਕਰਨਜੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ <br/> ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਪਾਰਲੀਮੈਂਟ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।