21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਬਿਜਲੀ ਘਰ ਮੁੱਦਕੀ 'ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 10-12-2025
ਮੁੱਦਕੀ, 9 ਦਸੰਬਰ (ਭਾਰਤ ਭੂਸ਼ਨ ਅਗਰਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਮੁੱਦਕੀ ਬਿਜਲੀ ਘਰ ਸਾਹਮਣੇ ਰੋਸ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ | ਧਰਨੇ ਨੂੰ ਸੰਬੋਧਨ ਕਰਦੇ ਹੋਏ ਗੁਲਜ਼ਾਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਫ਼ਿਰੋਜ਼ਪੁਰ, ਗੁਰਜੰਟ ਸਿੰਘ ਬਰਾੜ ਪ੍ਰਧਾਨ ਕਾਦੀਆਂ, ਜੋਗਿੰਦਰ ਸਿੰਘ ਸੰਧੂ ਛਿੰਦਾ ਪ੍ਰਧਾਨ ਡਕੌਂਦਾ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਬਿਜਲੀ ਸੋਧ ਬਿੱਲ 2025 ਪੰਜਾਬ ਦੀ ਜਨਤਾ 'ਤੇ ਲਾਗੂ ਕਰਕੇ ਬਹੁਤ ਵੱਡਾ ਧੋਖਾ ਕਮਾ ਰਹੀ ਹੈ | ਜਿਸ ਨਾਲ ਹਰ ਵਰਗ ਨੂੰ ਨੁਕਸਾਨ ਪਹੁੰਚਣਾ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਕਦੇ ਵੀ ਲਾਗੂ ਨਹੀਂ ਹੋਣ ਦੇਵੇਗੀ | ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜਦੇ ਹੋਏ ਕਿਸਾਨ ਆਗੂਆਂ ਨੇ ਮੋਦੀ ਅਤੇ ਭਗਵੰਤ ਮਾਨ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਜਨਤਾ ਵਿਰੋਧੀ ਬਿੱਲ ਨੂੰ ਸਿਰੇ ਤੋਂ ਖ਼ਾਰਜ ਕੀਤਾ ਜਾਵੇ | ਇਸ ਮੌਕੇ ਗੁਲਜ਼ਾਰ ਸਿੰਘ ਜ਼ਿਲ੍ਹਾ ਜਰਨਲ ਸਕੱਤਰ ਫ਼ਿਰੋਜ਼ਪੁਰ, ਗੁਰਜੰਟ ਸਿੰਘ ਬਰਾੜ ਪ੍ਰਧਾਨ ਕਾਦੀਆਂ, ਜੋਗਿੰਦਰ ਸਿੰਘ ਸੰਧੂ ਛਿੰਦਾ ਪ੍ਰਧਾਨ ਡਕੌਂਦਾ, ਸਤਨਾਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਸੁਖਵਿੰਦਰ ਸਿੰਘ ਬਲਾਕ ਪ੍ਰੈੱਸ ਸਕੱਤਰ ਘੱਲ ਖ਼ੁਰਦ, ਹਾਕਮ ਸਿੰਘ ਪ੍ਰਧਾਨ ਪੀ.ਐੱਸ.ਪੀ.ਸੀ.ਐਲ., ਜੋਧ ਸਿੰਘ, ਸੁਖਮੰਦਰ ਸਿੰਘ ਖੋਸਾ ਪ੍ਰੈੱਸ ਸਕੱਤਰ, ਰਣਜੀਤ ਸਿੰਘ ਰਾਣਾ, ਸਤਵੰਤ ਸਿੰਘ ਖੋਸਾ, ਮਾਸਟਰ ਛਿੰਦਰ ਸਿੰਘ ਬਲਾਕ ਪ੍ਰੈੱਸ ਸਕੱਤਰ ਘੱਲ ਖ਼ੁਰਦ, ਪੀ.ਐੱਸ.ਪੀ.ਸੀ.ਐਲ ਤੋਂ ਪ੍ਰੀਤਮ ਸਿੰਘ, ਚਮਕੌਰ ਸਿੰਘ ਛਿੰਦਰ ਸਿੰਘ, ਦਰਸ਼ਨ ਸਿੰਘ, ਜਸਬੀਰ ਸਿੰਘ, ਗੁਰਮੇਲ ਸਿੰਘ ਸਕੱਤਰ ਕਾਦੀਆਂ, ਦਰਸ਼ਨ ਸਿੰਘ ਮੀਤ ਪ੍ਰਧਾਨ ਬਲਾਕ ਪ੍ਰਧਾਨ ਬਹਿਰਾਮ ਕੇ, ਗੁਰਬਾਜ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ, ਸਤਵੀਰ ਸਿੰਘ, ਪ੍ਰਦੀਪ ਸਿੰਘ, ਸੁਖਦੀਪ ਸਿੰਘ, ਰਣਜੀਤ ਕੌਰ, ਸ਼ੀਤਲ ਕੁਮਾਰ, ਸੁਰਜੀਤ ਸਿੰਘ ਖ਼ਾਲਸਾ, ਸਵਰਨ ਸਿੰਘ, ਨਵਦੀਪ ਸਿੰਘ ਗੋਲਡੀ, ਰਣਜੀਤ ਸਿੰਘ ਰਾਣਾ ਮੀਤ ਪ੍ਰਧਾਨ ਕਾਦੀਆਂ, ਬਲਵਿੰਦਰ ਸਿੰਘ ਬਰਾੜ ਸਾਬਕਾ ਐਮ.ਸੀ., ਸਵਰਨ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਕੌਰ, ਸਮਾਜ ਸੇਵਕ ਬਲਵਿੰਦਰ ਸਿੰਘ ਖੁਰਮੀ, ਰਾਣਾ ਭੈਲ, ਪ੍ਰਭਜੀਤ ਸਿੰਘ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਜਗਮੀਤ ਸਿੰਘ, ਦਰਸ਼ਨ ਸਿੰਘ ਗਰੇਵਾਲ, ਜੁਗਿੰਦਰ ਸਿੰਘ ਭੁੱਚੋਕਾ, ਉਪਦੇਸ਼ ਸਿੰਘ ਨੰਬਰਦਾਰ ਤੋਂ ਇਲਾਵਾ ਹੋਰ ਸੈਂਕੜੇ ਦੀ ਗਿਣਤੀ ਵਿਚ ਕਿਸਾਨ-ਮਜ਼ਦੂਰ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਸੋਧ ਬਿੱਲ 2025 ਨੂੰ ਖ਼ਾਰਜ ਨਹੀਂ ਕੀਤਾ ਜਾਂਦਾ ਤਾਂ ਸੰਘਰਸ਼ ਨੂੰ ਵੱਡਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਟੈਂਪੂ 'ਚ ਰੱਖੇ ਫਲੈਕਸ ਬੋਰਡ ਨਾਲ ਬਿਜਲੀ ਦੀਆਂ ਤਾਰਾਂ ਲੱਗਣ ਕਾਰਨ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਪਾਖੰਡੀ ਬਾਬਾ ਫੈਡਰੇਸ਼ਨ ਮਹਿਤਾ ਦੇ ਅੜਿੱਕੇ ਚੜਿ੍ਹਆ ਗੱਦੀ ਲਾਉਣ ਤੋਂ ਕੀਤੀ ਤੌਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।