21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮੀਟਿੰਗ ਕਰਕੇ ਆਪ ਉਮੀਦਵਾਰ ਕਰਮਵੀਰ ਕੌਰ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

ਅਜੀਤ ਡੈਸਕ 10-12-2025
ਜ਼ੀਰਾ, 9 ਦਸੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਜੋਨ ਸ਼ਾਹ ਵਾਲਾ ਤੋਂ ਜ਼ਿਲ੍ਹਾ ਪ©ੀਸ਼ਦ ਉਮੀਦਵਾਰ ਕਰਮਵੀਰ ਕੌਰ ਦੇ ਹੱਕ ਵਿਚ ਸਰਪੰਚ ਹਰਜੀਤ ਸਿੰਘ ਬੋਤੀਆਂ ਵਾਲਾ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਕ ਲੋਕ ਪੱਖੀ ਸਰਕਾਰ ਹੈ ਜਿਸ ਦੇ ਕਾਰਜਕਾਲ ਵਿਚ ਕਿਸੇ ਵੀ ਵਰਗ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ | ਉਨ੍ਹਾਂ ਨੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਉਨ੍ਹਾਂ ਦੇ ਸਪੁੱਤਰ ਯੂਥ ਆਗੂ ਸ਼ੰਕਰ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਹਲਕਾ ਜ਼ੀਰਾ ਦੇ ਵਿਕਾਸ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ | ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਜੋਨ ਸ਼ਾਹ ਵਾਲਾ ਤੋਂ ਆਮ ਆਦਮੀ ਪਾਰਟੀ ਵਲੋਂ ਕਰਮਵੀਰ ਕੌਰ ਚੋਣ ਮੈਦਾਨ ਵਿਚ ਹਨ ਇਸ ਲਈ ਆਪਣੇ ਪਿੰਡਾਂ ਦਾ ਵੱਧ ਤੋਂ ਵੱਧ ਵਿਕਾਸ ਕਰਵਾਉਣ ਲਈ ਆਪ ਉਮੀਦਵਾਰ ਕਰਮਵੀਰ ਕੌਰ ਦੇ ਚੋਣ ਨਿਸ਼ਾਨ ਝਾੜੂ 'ਤੇ ਮੋਹਰਾਂ ਲਗਾ ਕੇ ਇਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਈਏ ਤਾਂ ਜੋ ਵਿਧਾਇਕ ਨਰੇਸ਼ ਕਟਾਰੀਆ ਦੇ ਹੱਥ ਮਜ਼ਬੂਤ ਹੋ ਸਕਣ | ਸਰਪੰਚ ਹਰਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਹੀ ਸਰਕਾਰ ਪਾਸੋਂ ਵੱਧ ਤੋਂ ਵੱਧ ਸਹੂਲਤਾਂ ਲਈਆਂ ਜਾ ਸਕਦੀਆਂ ਹਨ | ਇਸ ਮੌਕੇ ਮੈਂਬਰ ਪੰਚਾਇਤ ਗੁਰਬੀਰ ਸਿੰਘ, ਕਾਲਾ ਸਿੰਘ , ਗਗਨਦੀਪ ਸਿੰਘ, ਬਸੰਤ ਸਿੰਘ, ਟੇਕ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ, ਪਿਆਰਾ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ, ਜਗਤਾਰ ਸਿੰਘ, ਚਮਕੌਰ ਸਿੰਘ ਅਤੇ ਜੋਰਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਵਲੋਂ ਪਿੰਡਾਂ ਵਿਚ ਚੋਣ ਸਭਾਵਾਂ <br/> ਅਗਲੀ ਖ਼ਬਰ ਸੰਗਰੂਰ ਪੁਲਿਸ ਨੇ 62 ਗਰਾਮ ਚਿੱਟਾ, 10 ਹਜ਼ਾਰ ਰੁਪਏ ਡਰੱਗ ਮਨੀ ਕੀਤੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।