21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਕਾਲੀ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਵਲੋਂ ਪਿੰਡਾਂ ਵਿਚ ਚੋਣ ਸਭਾਵਾਂ <br/>

ਅਜੀਤ ਡੈਸਕ 10-12-2025
ਮਮਦੋਟ, 9 ਦਸੰਬਰ(ਰਾਜਿੰਦਰ ਸਿੰਘ ਹਾਂਡਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਕੜਮਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਵਲੋਂ ਪਿੰਡ ਦਿਲਾ ਰਾਮ, ਚੱਕ ਹਰਾਜ, ਥੇਹ ਗੁੱਜਰ ਸਮੇਤ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕਰਕੇ ਚੋਣ ਸਭਾਵਾਂ ਕੀਤੀਆਂ ਗਈਆਂ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ,ਅਕਾਲੀ ਆਗੂ ਹਰਪਿੰਦਰ ਸਿੰਘ ਮਾਨ,ਸੋਈ ਦੇ ਕੌਮੀ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਵੀ ਉਹਨਾਂ ਦੇ ਨਾਲ ਸਨ | ਵੱਖ-ਵੱਖ ਪਿੰਡਾਂ ਵਿਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ,ਹਰਪਿੰਦਰ ਸਿੰਘ ਮਾਨ,ਰਣਬੀਰ ਸਿੰਘ ਢਿੱਲੋਂ ਅਤੇ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਨੇ ਕਿਹਾ ਕਿ ਜਦੋਂ-ਜਦੋਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਆਇਆ,ਉਦੋਂ ਉਦੋਂ ਹੀ ਪੰਜਾਬ ਦਾ ਵਿਕਾਸ ਹੋਇਆ ਅਤੇ ਪੰਜਾਬੀਆਂ ਤੇ ਨੂੰ ਸੁਖ ਸਹੂਲਤਾਂ ਮਿਲੀਆਂ,ਬਾਕੀ ਪਾਰਟੀਆਂ ਨੇ ਤਾਂ ਪੰਜਾਬ ਨੂੰ ਧਾੜਵੀਆਂ ਵਾਂਗ ਲੁੱਟਣ ਤੇ ਹੀ ਟੇਕ ਰੱਖੀ | ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 14 ਤਰੀਕ ਨੂੰ ਇਕ-ਇਕ ਵੋਟ ਤੱਕੜੀ ਦੇ ਨਿਸ਼ਾਨ ਤੇ ਪਾ ਕੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਾਮਯਾਬ ਕਰੀਏ ਤੇ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ਵਿਚ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਕਰੀਏ | ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੀਤਮ ਸਿੰਘ ਬਾਠ, ਸਰਕਲ ਪ੍ਰਧਾਨ ਮੇਜਰ ਸਿੰਘ ਸੋਢੀ ਵਾਲਾ, ਸਰਕਲ ਪ੍ਰਧਾਨ ਗੁਰਸੇਵਕ ਸਿੰਘ ਸੰਧੂ, ਸੁਖਦੇਵ ਸਿੰਘ ਢਿੱਲੋਂ ਕੜਮਾ,ਪਰਮਪਾਲ ਸਿੰਘ ਥੇਹ ਗੁੱਜਰ, ਲਖਵਿੰਦਰ ਸਿੰਘ ਮਹਿਮਾ,ਗੁਰਲਾਲ ਸਿੰਘ ਸ਼ਰੀਂਹ ਵਾਲਾ,ਅਮਰਜੀਤ ਸਿੰਘ ਸੋਢੀ,ਸੂਬੇਦਾਰ ਜੱਗਾ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ ਸ਼ੰਮਾਂ, ਬਾਬਾ ਜੱਜ ਸਿੰਘ, ਗੁਰਦੇਵ ਸਿੰਘ ਗਿੱਲ, ਬਲਵੀਰ ਸਿੰਘ ਭੁੱਲਰ, ਗੁਰਵਿੰਦਰ ਸਿੰਘ ਭੂਰੇ, ਹਰਤਿੰਦਰ ਸਿੰਘ,ਗੁਰਵਿੰਦਰ ਸਿੰਘ ਸੰਧੂ ਤੇ ਹੋਰ ਵੀ ਅਕਾਲੀ ਆਗੂ ਉਹਨਾਂ ਦੇ ਨਾਲ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੰਭਾਲੀ ਚੋਣ ਕਮਾਨ <br/> ਅਗਲੀ ਖ਼ਬਰ ਮੀਟਿੰਗ ਕਰਕੇ ਆਪ ਉਮੀਦਵਾਰ ਕਰਮਵੀਰ ਕੌਰ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।