21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਸੰਭਾਲੀ ਚੋਣ ਕਮਾਨ <br/>

ਅਜੀਤ ਡੈਸਕ 10-12-2025
ਕੁੱਲਗੜ੍ਹੀ, 9 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚੋਂ ਸ਼੍ਰੋਮਣੀ ਅਕਾਲੀ ਦਲ ਪਾਸੋਂ ਚੋਣ ਮੈਦਾਨ 'ਚ ਨਿੱਤਰੇ ਜ਼ਿਲ੍ਹਾ ਪ੍ਰੀਸ਼ਦ ਜੋਨ ਸ਼ੇਰ ਖਾਂ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਅਤੇ ਬਲਾਕ ਸੰਮਤੀ ਜ਼ੋਨ (21) ਕੁੱਲਗੜ੍ਹੀ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਦੇ ਹੱਕ ਵਿਚ ਸੀਨੀਅਰ ਅਕਾਲੀ ਆਗੂਆਂ ਨੇ ਚੋਣ ਕਮਾਨ ਸੰਭਾਲਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਮਲਕੀਤ ਸਿੰਘ ਲੋਹਗੜ੍ਹ, ਸੁਰਿੰਦਰ ਸਿੰਘ ਬੱਬੂ ਮੈਂਬਰ ਕੋਰ ਕਮੇਟੀ, ਮੋਹਨਜੀਤ ਸਿੰਘ, ਹਰਪ੍ਰੀਤ ਸ਼ੇਰ ਖਾਂ, ਭੁਪਿੰਦਰ ਸਿੰਘ ਫਰੀਦੇਵਾਲਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਪਿੰਡ ਕੁੱਲਗੜ੍ਹੀ, ਨਾਜੂ ਸ਼ਾਹ, ਰੁਕਣ ਸ਼ਾਹ, ਚੰਗਾਲੀ ਕਦੀਮ 'ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਝੂਠੇ ਸਬਜ਼ਬਾਗ ਦਿਖਾ ਸੱਤਾ ਵਿਚ ਆਈ ਆਪ ਸਰਕਾਰ ਨੇ ਪੰਜਾਬ ਦਾ ਕੁਝ ਨਹੀਂ ਸੰਵਾਰਿਆ ਤੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਨ ਲੱਗੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਵਿਚ ਪੰਜਾਬ ਵਿਕਾਸ ਪੱਖੋਂ ਪਛੜ ਚੁੱਕਿਆ ਹੈ, ਨੌਜਵਾਨਾਂ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨਸ਼ਿਆਂ ਦਾ ਪ੍ਰਕੋਪ ਵਧੀਆ ਹੈ | ਜਿਸ ਤੋਂ ਦੁਖੀ ਹੋ ਕੇ ਲੋਕ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮੂੰਹ ਨਹੀਂ ਲਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ | ਅਕਾਲੀ ਦਲ ਦੇ ਆਗੂਆਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਪੰਜਾਬ ਨੂੰ ਫਿਰ ਤੋਂ ਵਿਕਾਸ ਦੀਆਂ ਲੀਹਾਂ 'ਤੇ ਤੁਰਦਾ ਵੇਖਣਾ ਚਾਹੁੰਦੇ ਹੋ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ 14 ਦਸੰਬਰ 2025 ਨੂੰ ਚੋਣ ਨਿਸ਼ਾਨ ਤੱਕੜੀ 'ਤੇ ਮੋਹਰਾ ਲਗਾ ਕੇ ਵੱਡੀ ਜਿੱਤ ਦਰਜ ਕਰਵਾਓ | ਇਸ ਮੌਕੇ ਪ੍ਰੇਮਜੀਤ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਸਰਪੰਚ, ਬਲਜਿੰਦਰ ਸਿੰਘ ਰੁਕਣ ਸ਼ਾਹ, ਰਜਿੰਦਰ ਸਿੰਘ ਸੰਧੂ, ਹਰਬੰਸ ਸਿੰਘ ਕੁੱਲਗੜ੍ਹੀ, ਬਲਕਰਨ ਸਿੰਘ ਸੰਧੂ, ਨਿਰਭੈ ਸਿੰਘ ਢਿੱਲੋਂ, ਡਾਕਟਰ ਗੁਰਸੇਵਕ ਸਿੰਘ, ਅਮਨਦੀਪ ਸਿੰਘ ਮੰਪੀ, ਸ਼ਮਸ਼ੇਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਸਾਬਕਾ ਸਰਪੰਚ, ਦੇਵਾ ਸਿੰਘ ਝਾਲ ਵਾਲੀ ਬਸਤੀ, ਗੁਰਜੀਤ ਸਿੰਘ ਝਾਲੀ ਵਾਸਤੀ, ਸਤਨਾਮ ਸਿੰਘ, ਬਖਸ਼ੀਸ਼ ਸਿੰਘ, ਡਾ: ਜਗਤਾਰ ਸਿੰਘ, ਸਤਨਾਮ ਸਿੰਘ, ਡਾ: ਸਵਰਨ ਸਿੰਘ, ਗੁਰਪ੍ਰੀਤ ਸਿੰਘ, ਅਰਸ਼ਪ੍ਰੀਤ ਸੰਧੂ, ਗੁਰਏਕ ਸਿੰਘ ਸੰਧੂ ਆਦਿ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹੋਇਆ ਪੱਬਾਂ ਭਾਰ ਅਗਲੀ ਖ਼ਬਰ ਅਕਾਲੀ ਉਮੀਦਵਾਰ ਹਰਜਿੰਦਰ ਸਿੰਘ ਕਿਲੀ ਵਲੋਂ ਪਿੰਡਾਂ ਵਿਚ ਚੋਣ ਸਭਾਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।