21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਅਕਾਲੀ ਆਗੂਆਂ ਨੇ ਆਪਣੇ ਉਮੀਦਵਾਰ ਲਈ ਪਿੰਡ-ਪਿੰਡ ਕੀਤਾ ਚੋਣ ਪ੍ਰਚਾਰ <br/>

ਅਜੀਤ ਡੈਸਕ 10-12-2025
ਮਮਦੋਟ, 9 ਦਸੰਬਰ (ਸੁਖਦੇਵ ਸਿੰਘ ਸੰਗਮ)-ਜਿਵੇਂ-ਜਿਵੇਂ ਚੋਣਾਂ ਦੀ ਤਰੀਕ 14 ਦਸੰਬਰ ਨੇੜੇ ਆ ਰਹੀ ਹੈ ਓਵੇਂ ਹੀ ਚੋਣ ਲੜ ਰਹੀਆਂ ਸਾਰੀਆਂ ਪਾਰਟੀਆਂ ਵਲੋਂ ਆਪੋ -ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਜੋਨ ਲੱਖੋ ਕਿ ਬਹਿਰਾਮ ਰਾਖਵਾਂ ਤੋਂ ਉਮੀਦਵਾਰ ਕੁਲਵਿੰਦਰ ਕੌਰ ਤੇਜ਼ੀ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਜੋਨ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਜਨਤਕ ਰਾਬਤਾ ਕੀਤਾ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਤੱਕੜੀ ਦੇ ਨਿਸ਼ਾਨ 'ਤੇ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਕਲ ਪ੍ਰਧਾਨ ਐਸ.ਸੀ. ਵਿੰਗ ਜਸਪਾਲ ਸਿੰਘ ਲੋਖੋ ਕਿ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਗੁਰਪ੍ਰੀਤ ਸਿੰਘ ਲੱਖੋਂ ਕਿ, ਪ੍ਰਤਾਪ ਸਿੰਘ ਆੜ੍ਹਤੀਆ ਅਤੇ ਗੁਰਸਾਹਿਬ ਦੀ ਅਗਵਾਈ ਹੇਠ ਵਰਕਰ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਉਕਤ ਆਗੂਆਂ ਨੇ ਲੋਕਾਂ ਨੂੰ ਦੱਸਿਆ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਉਨ੍ਹਾਂ ਨੂੰ ਸਿਰਫ਼ ਗੁਮਰਾਹ ਕਰਕੇ ਸਰਕਾਰ ਬਣਾਈ ਗਈ ਹੈ ਅਤੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਸਿਵਾਏ ਗੱਲਾਂ ਦੇ ਲੋਕਾਂ ਦੀ ਝੋਲੀ ਵਿਚ ਕੁੱਝ ਨਹੀਂ ਪਾਇਆ | ਅਕਾਲੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਦੌਰਾਨ ਪੰਜਾਬ ਦਾ ਲਾ ਮਿਸਾਲ ਵਿਕਾਸ ਕੀਤਾ ਸੀ ਅਤੇ ਅਨੇਕਾਂ ਸਹੂਲਤਾਂ ਲੋਕਾਂ ਤੱਕ ਪਹੁੰਚਾਈਆਂ ਸਨ ਜਦ ਕਿ ਮੌਜੂਦਾ ਸਰਕਾਰ ਪਿਛਲੀਆਂ ਸਹੂਲਤਾਂ ਵੀ ਖੋਹਣ ਜਾ ਰਹੀ ਹੈ | ਸਮੂਹ ਆਗੂਆਂ ਨੇ ਲੋਕਾਂ ਨੂੰ 14 ਦਸੰਬਰ ਨੂੰ ਆਪਣੀ ਕੀਮਤੀ ਵੋਟ ਅਕਾਲੀ ਉਮੀਦਵਾਰ ਦੇ ਹੱਕ ਵਿਚ ਭੁਗਤਾਉਣ ਦੀ ਅਪੀਲ ਕੀਤੀ ਤਾਂ ਜੋ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਰਾਹ ਪੱਧਰਾ ਕੀਤਾ ਜਾਵੇ |

ਪਿਛਲੀ ਖ਼ਬਰ ਜਥੇਦਾਰ ਮੋਠਾਂਵਾਲਾ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਹੋਇਆ ਪੱਬਾਂ ਭਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।