21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਥੇਦਾਰ ਮੋਠਾਂਵਾਲਾ ਨੇ ਅਕਾਲੀ ਉਮੀਦਵਾਰ ਦੇ ਹੱਕ 'ਚ ਮੰਗੀਆਂ ਵੋਟਾਂ <br/>

ਬਸਤੀ ਬਾਘ ਸਿੰਘ ਵਾਲਾ ਵਿਖੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗਦੇ ਹੋਏ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ | ਤਸਵੀਰ-ਹਰਚਰਨ ਸਿੰਘ ਸੰਧੂ <br/> 10-12-2025
ਗੁਰੂਹਰਸਹਾਏ, 9 ਦਸੰਬਰ(ਹਰਚਰਨ ਸਿੰਘ ਸੰਧੂ)-ਬਲਾਕ ਸੰਮਤੀ ਜੋਨ ਝਾੜੀ ਵਾਲਾ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਹਮਾਇਤ 'ਚ ਜਿੱਥੇ ਅਕਾਲੀ ਵਰਕਰਾਂ ਵਲੋਂ ਮੁਹਿੰਮ ਤੇਜ਼ ਕੀਤੀ ਹੋਈ ਹੈ ਉੱਥੇ ਹੀ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਜ਼ੋਨ ਅਧੀਨ ਆਉਂਦੇ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਅਤੇ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਵੋਟਾਂ ਮੰਗੀਆਂ | ਜ਼ੋਨ ਦੇ ਪਿੰਡ ਝੰਡੂ ਵਾਲਾ, ਬਸਤੀ ਬਾਘ ਸਿੰਘ ਦੇ ਵੋਟਰਾਂ ਨਾਲ ਤਾਲਮੇਲ ਕਰਦਿਆਂ ਜਥੇਦਾਰ ਮੋਠਾਂਵਾਲਾ ਨੇ 14 ਦਸੰਬਰ ਨੂੰ ਇਕ-ਇਕ ਵੋਟ ਤੱਕੜੀ ਦੇ ਨਿਸ਼ਾਨ 'ਤੇ ਪਾਉਣ ਦੀ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਉਹਨਾਂ ਕਿਹਾ ਅਕਾਲੀ ਦਲ ਦੀ ਸਰਕਾਰ ਸਮੇਂ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਜੋ ਭਵਿੱਖ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿੱਤਣੀਆਂ ਜ਼ਰੂਰੀ ਹਨ | ਇਸ ਮੌਕੇ ਹੈਪੀ ਬਰਾੜ ਝੰਡੂਵਾਲਾ ਸਮੇਤ ਪਿੰਡ ਪੱਧਰੀ ਅਕਾਲੀ ਵਰਕਰ ਨਾਲ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਜੀਤ ਕੌਰ ਸੇਖੋਂ ਮੁੱਦਕੀ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ <br/> ਅਗਲੀ ਖ਼ਬਰ ਅਕਾਲੀ ਆਗੂਆਂ ਨੇ ਆਪਣੇ ਉਮੀਦਵਾਰ ਲਈ ਪਿੰਡ-ਪਿੰਡ ਕੀਤਾ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।