21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿੰਡ ਰਟੌਲ ਰੋਹੀ ਵਿਖੇ ਆਪ ਦੇ 20 ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ <br/>

ਪਿੰਡ ਰਟੌਲ ਰੋਹੀ ਵਿਖੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨਾਲ ਕੁਲਬੀਰ ਸਿੰਘ ਜ਼ੀਰਾ ਅਤੇ ਹੋਰ | ਅਜੀਤ ਤਸਵੀਰ <br/> 10-12-2025
ਜ਼ੀਰਾ,9 ਦਸੰਬਰ (ਰਜਨੀਸ਼ ਕਥੂਰੀਆ)- ਜ਼ਿਲ੍ਹਾ ਪ੍ਰੀਸ਼ਦ ਫਿਰੋਜ਼ਪੁਰ ਦੇ ਜੋਨ ਨੰਬਰ 11 ਵਕੀਲਾਂ ਵਾਲਾ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਦੇ ਹੱਕ ਵਿਚ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਇਸ ਜੋਨ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸੇ ਤਹਿਤ ਉਹਨਾਂ ਵਲੋਂ ਪਿੰਡ ਰਟੌਲ ਰੋਹੀ ਵਿਖੇ ਮਹਿਕਦੀਪ ਸਿੰਘ ਦੇ ਹੱਕ ਵਿਚ ਰੱਖੀ ਗਈ ਮੀਟਿੰਗ ਦੇ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ 20 ਦੇ ਕਰੀਬ ਪਰਿਵਾਰਾਂ ਨੇ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਵਿਚ ਅਰਜੁਨ ਸਿੰਘ, ਕੈਪਟਨ ਪੰਜਾਬ ਸਿੰਘ, ਅੰਗਰੇਜ਼ ਸਿੰਘ, ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਕਾਰਜ ਸਿੰਘ, ਅਮਨਦੀਪ ਸਿੰਘ, ਜਿੰਦੂ, ਮਲਕੀਤ ਸਿੰਘ, ਜੰਗ ਸਿੰਘ, ਵੀਰਪਾਲ ਕੌਰ, ਕੁਲਜੀਤ ਕੌਰ, ਸੰਨੀ ਸਿੰਘ, ਸੁਖਚੈਨ ਸਿੰਘ, ਰਾਜਵੀਰ ਕੌਰ, ਕੁਲਦੀਪ ਸਿੰਘ, ਅਰਸ਼ਦੀਪ ਸਿੰਘ, ਫ਼ਤਿਹ ਸਿੰਘ ਪੁੱਤਰ ਰਣਬੀਰ ਸਿੰਘ ਆਦਿ ਸ਼ਾਮਿਲ ਹਨ, ਦਾ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਵਿਚ ਸਵਾਗਤ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਹੜੀਆਂ ਉਮੀਦਾਂ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਸਰਕਾਰ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ | ਉਹਨਾਂ ਕਿਹਾ ਕਿ ਪੰਜਾਬ ਵਿਚ ਗੁੰਡਾਰਾਜ, ਗੈਂਗਸਟਰਵਾਦ, ਰਿਸ਼ਵਤਖ਼ੋਰੀ ਅਤੇ ਭਿ੍ਸ਼ਟਾਚਾਰ ਨੂੰ ਨੱਥ ਪਾਉਣ ਵਿਚ ਸਰਕਾਰ ਬੁਰੀ ਤਰ੍ਹਾਂ ਨਾਕਾਮ ਰਹੀ ਹੈ | ਜਿਸ ਕਰਕੇ ਲੋਕ ਇਹ ਸਰਕਾਰ ਲਿਆ ਕੇ ਪਛਤਾ ਰਹੇ ਹਨ | ਕੁਲਬੀਰ ਸਿੰਘ ਜ਼ੀਰਾ ਨੇ ਆ ਰਹੀ 14 ਦਸੰਬਰ ਨੂੰ ਮਹਿਕਦੀਪ ਸਿੰਘ ਜ਼ੀਰਾ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਪਾ ਕੇ ਉਸ ਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਸੇਵਾਮੁਕਤ ਬੀ.ਡੀ.ਪੀ.ਓ. ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਸਾਬਕਾ ਸਰਪੰਚ ਮਨਸੂਰਵਾਲ, ਜਸਜੀਤ ਸਿੰਘ ਪੰਡੋਰੀ ਖੱਤਰੀਆਂ ਅਤੇ ਗੁਰਜੰਟ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਬਾਜ਼ ਸਿੰਘ ਦੁਸਾਂਝ ਰੱਤੇਵਾਲਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਆਰ. ਟੀ. ਆਈ. ਤਹਿਤ ਮੰਗੀ ਗਈ ਜਾਣਕਾਰੀ ਦਾ ਜਵਾਬ ਦੇਣ ਤੋਂ ਅਸਮਰਥ ਜਾਪ ਰਿਹਾ ਹੈ ਬੀ. ਡੀ. ਪੀ. ਓ. ਦਫਤਰ ਗੁਰੂਹਰਸਹਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।