22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗੁਰਬਾਜ਼ ਸਿੰਘ ਦੁਸਾਂਝ ਰੱਤੇਵਾਲਾ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਮੰਗੀਆਂ <br/>

ਅਜੀਤ ਡੈਸਕ 10-12-2025
ਗੁਰੂਹਰਸਹਾਏ, 9 ਦਸੰਬਰ(ਹਰਚਰਨ ਸਿੰਘ ਸੰਧੂ)-ਵੋਟਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆ ਰਿਹਾ ਹੈ ਓਵੇਂ ਹੀ ਚੋਣ ਪ੍ਰਚਾਰ ਵਧਦਾ ਜਾ ਰਿਹਾ ਹੈ | ਅਕਾਲੀ ਦਲ ਦੇ ਆਗੂਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਗੁਰਬਾਜ਼ ਸਿੰਘ ਦੁਸਾਂਝ ਪਿੰਡ ਸੋਹਣਗੜ੍ਹ ਰੱਤੇਵਾਲਾ ਵਲੋਂ ਆਪਣੇ ਸਾਥੀਆਂ ਨਾਲ ਜ਼ਿਲ੍ਹਾ ਪ੍ਰੀਸ਼ਦ ਜੋਨ ਜੰਡ ਵਾਲਾ ਤੋਂ ਅਕਾਲੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਦੇ ਹੱਕ ਵਿਚ ਅਤੇ ਬਲਾਕ ਸੰਮਤੀ ਜੋਨ ਸੋਹਣਗੜ੍ਹ ਰੱਤੇਵਾਲਾ ਤੋਂ ਚੋਣ ਲੜ ਰਹੀ ਬੀਬੀ ਵੀਰਪਾਲ ਕੌਰ ਦੇ ਹੱਕ ਵਿਚ ਘਰ-ਘਰ ਜਾ ਵੋਟਾਂ ਮੰਗੀਆਂ | ਸਰਪੰਚ ਗੁਰਬਾਜ਼ ਸਿੰਘ ਦੁਸਾਂਝ ਨੇ ਕਿਹਾ ਕਿ ਅਕਾਲੀ ਦਲ ਦੇ ਕੀਤੇ ਗਏ ਲੋਕ ਹਿਤਾਂ ਦੇ ਕੰਮਾਂ ਨੂੰ ਮੁੱਖ ਰੱਖਦਿਆਂ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਹੈ ਅਤੇ ਲੋਕਾਂ ਵਲੋਂ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਉਹਨਾਂ ਨਾਲ ਵੱਖ-ਵੱਖ ਪਿੰਡਾਂ ਤੋਂ ਹੋਰ ਅਕਾਲੀ ਪਤਵੰਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ ਚੋਣ ਲੜ ਰਹੇ ਅੰਗਰੇਜ਼ ਸਿੰਘ ਦੇ ਹੱਕ ਵਿਚ ਕੀਤਾ ਪ੍ਰਚਾਰ <br/> ਮੈਨੂੰ ਹਲਕਾ ਜ਼ੀਰਾ 'ਤੇ ਮਾ... ਅਗਲੀ ਖ਼ਬਰ ਪਿੰਡ ਰਟੌਲ ਰੋਹੀ ਵਿਖੇ ਆਪ ਦੇ 20 ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।