22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਮਹਿਕਦੀਪ ਸਿੰਘ ਜ਼ੀਰਾ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ <br/>

ਪਿੰਡ ਨੀਲੇ ਵਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮਹਿਕਦੀਪ ਸਿੰਘ ਜ਼ੀਰਾ ਅਤੇ ਨਾਲ ਹੋਰ | ਤਸਵੀਰ-ਹਰਜੀਤ ਸਿੰਘ ਗਿੱਲ <br/> 10-12-2025
ਜ਼ੀਰਾ, 9 ਦਸੰਬਰ (ਹਰਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਜ਼ੀਰਾ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਕੀਲਾਂ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਨੇ ਆਪਣੀ ਚੋਣ ਮੁਹਿੰਮ ਦੌਰਾਨ ਅੱਜ ਜ਼ੀਰਾ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਨੀਲੇ ਵਾਲਾ, ਸੋਢੀ ਵਾਲਾ, ਧੰਨਾ ਸ਼ਹੀਦ, ਮੱਲ੍ਹੇਸ਼ਾਹ, ਹਰਦਾਸਾ, ਮਰਖਾਈ, ਮੀਹਾਂ ਸਿੰਘ ਵਾਲਾ, ਅਲੀਪੁਰ ਅਤੇ ਕੱਸੋਆਣਾ ਆਦਿ ਦਾ ਦੌਰਾ ਕੀਤਾ | ਇਸ ਮੌਕੇ ਪਿੰਡ ਨੀਲੇ ਵਾਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮਹਿਕਦੀਪ ਸਿੰਘ ਜ਼ੀਰਾ ਨੇ ਕਿਹਾ ਕਿ ਆਪ ਸਰਕਾਰ ਫੋਕੇ ਵਾਅਦਿਆਂ ਤੇ ਝੂਠੇ ਦਾਅਵਿਆਂ ਵਾਲੀ ਸਰਕਾਰ ਸਾਬਤ ਹੋਈ ਹੈ ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਪੂਰੀ ਨਹਾੀ ਉੱਤਰ ਸਕੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਮੁੱਖ ਮੁੱਦਾ ਵੀ ਡਰਾਮੇਬਾਜ਼ੀ ਬਣ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਮੌਕੇ 48 ਹਜ਼ਾਰ ਦੇ ਕਰੀਬ ਲੋੜਵੰਦਾਂ ਦੇ ਰਾਸ਼ਨ ਕਾਰਡ ਬਣਾਏ ਗਏ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਰਾਸ਼ਨ ਕਾਰਡ ਵੱਡੀ ਪੱਧਰ 'ਤੇ ਕੱਟ ਕੇ ਲੋੜਵੰਦਾਂ ਨਾਲ ਵਿਤਕਰਾ ਕੀਤਾ ਹੈ | ਉਨ੍ਹਾਂ ਨੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਗਾਣਾਉਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਅਪੀਲ ਕੀਤੀ ਕਿ ਇਕ ਵਾਰ ਮੈਨੂੰ ਸੇਵਾ ਦਾ ਮੌਕਾ ਜ਼ਰੂਰ ਦਿੱਤਾ ਜਾਵੇ | ਇਸ ਮੌਕੇ ਉਨ੍ਹਾਂ ਨਾਲ ਡਾ. ਵੀਰ ਸਿੰਘ, ਸੁਖਵੰਤ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ, ਜੁਗਿੰਦਰ ਸਿੰਘ ਸਰਪੰਚ ਬੂਈਆਂ ਵਾਲਾ, ਨਿਸ਼ਾਨ ਸਿੰਘ ਵਕੀਲਾਂ ਵਾਲਾ, ਜਸ਼ਨਦੀਪ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਨੀਲੇ ਵਾਲਾ, ਹਰਜਿੰਦਰ ਸਿੰਘ ਖੋਸਾ, ਜਸਵਿੰਦਰ ਸਿੰਘ ਖੋਸਾ, ਸਾਬਕਾ ਸਰਪੰਚ ਤਰਸੇਮ ਸਿੰਘ ਬਰਾੜ, ਬਲਦੇਵ ਸਿੰਘ ਬਰਾੜ, ਜਸਕਰਨ ਸਿੰਘ, ਜਸਵਿੰਦਰ ਸਿੰਘ, ਮੇਜਰ ਸਿੰਘ, ਗੁਰਭੇਜ ਸਿੰਘ, ਤਰਸੇਮ ਸਿੰਘ, ਦਰਬਾਰਾ ਸਿੰਘ, ਅਵਤਾਰ ਸਿੰਘ, ਗੁਰਚਰਨ ਸਿੰਘ, ਅਮਰੀਕ ਸਿੰਘ, ਰਾਮਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਕੰਧੇਸ਼ਾਹ 'ਚ ਉਮੀਦਵਾਰ ਕਰ ਰਹੇ ਹਨ ਚੋਣ ਪ੍ਰਚਾਰ ਤੇਜ਼ ਪਰ ਭਾਜਪਾ ਨੂੰ ਨਹੀਂ ਮਿਲਿਆ ਉਮੀਦਵਾਰ <b... ਅਗਲੀ ਖ਼ਬਰ ਮੈਨੂੰ ਹਲਕਾ ਜ਼ੀਰਾ 'ਤੇ ਮਾਣ ਹੈ ਕਿ ਅਸੀਂ ਚਾਰੇ ਹੀ ਸੀਟਾਂ ਜਿੱਤਾਂਗੇ-ਕੁਲਬੀਰ ਸਿੰਘ ਜ਼ੀਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।