14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਹੈਰੀ ਸੰਧੂ ਨੇ ਬਲਾਕ ਸੰਮਤੀ ਜੇਤੂ ਉਮੀਦਵਾਰ ਜੱਜ ਸਿੰਘ ਖਾਰਾ ਨੂੰ ੂ ਵਧਾਈ ਦਿੱਤੀ <br/>

ਅਜੀਤ ਡੈਸਕ 23-12-2025
ਅਬੋਹਰ, 22 ਦਸੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਵਲੋਂ ਦਲਮੀਰ ਖੇੜਾ ਬਲਾਕ ਸੰਮਤੀ ਜ਼ੋਨ ਤੋਂ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਮੈਂਬਰ ਜੱਜ ਸਿੰਘ ਦਾ ਲੱਡੂਆਂ ਨਾਲ ਮੰੂਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਗਈ | ਹਲਕਾ ਇੰਚਾਰਜ ਹੈਰੀ ਸੰਧੂ ਨੇ ਅਕਾਲੀ ਦਲ ਦੇ ਉਮੀਦਵਾਰ ਜੱਜ ਸਿੰਘ ਖਾਰਾ ਦੇ ਜਿੱਤਣ ਤੇ ਪਿੰਡ ਦਲਮੀਰ ਖੇੜਾ ਅਤੇ ਪਿੰਡ ਪੱਟੀ ਬੀਲਾ ਦੇ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ | ਜੇਤੂ ਉਮੀਦਵਾਰ ਜੱਜ ਸਿੰਘ ਖਾਰਾ ਨੇ ਜਿੱਤ 'ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਵਾਸੀਆਂ ਦੀ ਸਮੱਸਿਆ ਦੇ ਹੱਲ ਲਈ ਡਟ ਕੇ ਪਹਿਰਾ ਦੇਣਗੇ | ਇਸ ਮੌਕੇ ਸਾਬਕਾ ਸਰਕਲ ਪ੍ਰਧਾਨ ਜਥੇਦਾਰ ਗੁਰਬੰਤਾ ਸਿੰਘ ਦਲਮੀਰ ਖੇੜਾ, ਸੁਖਜਿੰਦਰ ਸਿੰਘ ਸੰਧੂ, ਹਰਪ੍ਰੀਤ ਸਿੰਘ ਸਿੱਧੂ, ਜਸਵੰਤ ਸਿੰਘ ਜੱਸਾ, ਯੂਥ ਵਿੰਗ ਦੇ ਪ੍ਰਧਾਨ ਸਾਹਿਲ ਛਾਬੜਾ, ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੈਂਸ ਪ੍ਰੋਗਰਾਮ ਬਾਰੇ ਫ਼ੀਲਡ ਸਟਾਫ਼ ਨੂੰ ਕੀਤਾ ਜਾਗਰੂਕ <br/> ਅਗਲੀ ਖ਼ਬਰ ਭਲਕੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਅÏਰਤਾਂ ਲਈ ਰੋਜ਼ਗਾਰ ਤੇ ਸਿਹਤ ਸੁਰੱਖਿਆ ਪ੍ਰਦਾਨ ਕਰਨ ਹਿਤ ਕੀਤੇ ਜਾਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।