04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁਦਕੀ ਵੱਲੋਂ ਨਗਰ ਕੀਰਤਨ 30, 31 ਤੇ ਮੇਲਾ 1 ਜਨਵਰੀ ਨੂੰ

ਅਜੀਤ ਡੈਸਕ 29-12-2025
ਮੁੱਦਕੀ, 28 ਦਸੰਬਰ (ਭਾਰਤ ਭੂਸ਼ਨ ਅਗਰਵਾਲ)- 1845 ਦੀ 18 ਪੋਹ ਦੀ ਹੋਈ ਪਹਿਲੀ ਐਂਗਲੋ ਸਿੱਖ ਵਾਰ 'ਚ ਸ਼ਹੀਦ ਹੋਏ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਜਿੱਥੇ ਕਿ ਹਰ ਸਾਲ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਹਰ ਸਾਲ 18 ਪੋਹ ਨੂੰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਸ਼ਹੀਦੀ ਜੋੜ ਮੇਲਾ ਲਾਇਆ ਜਾਂਦਾ ਹੈ | ਜਿੱਥੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸੇਵਾ ਨਿਭਾਅ ਚੁੱਕੇ ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਵਲੋਂ ਚਲਾਈ ਗਈ ਨਗਰ ਕੀਰਤਨ ਦੀ ਪਰੰਪਰਾ ਨੂੰ ਮੁੱਖ ਰੱਖਦਿਆਂ ਹੋਇਆਂ ਹਰ ਸਾਲ ਪਿੰਡ ਲੁਹਾਮ ਤੇ ਕਸਬਾ ਮੁੱਦਕੀ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਜਾਂਦਾ ਹੈ | ਜਿਸ ਤਹਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਲੋਂ 30 ਦਸੰਬਰ ਨੂੰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਿੰਡ ਲੋਹਾਮ 'ਤੇ ਜੀਤ ਸਿੰਘ ਵਾਲਾ ਵਿਖੇ ਸਜਾਇਆ ਜਾਵੇਗਾ ਅਤੇ 31 ਦਸੰਬਰ ਨੂੰ ਇਹ ਮਹਾਨ ਨਗਰ ਕੀਰਤਨ ਕਸਬਾ ਮੁੱਦਕੀ ਵਿਖੇ ਸਜਾਇਆ ਜਾਵੇਗਾ | 1 ਜਨਵਰੀ 18 ਪੋਹ ਨੂੰ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਸ਼ਰਧਾਪੂਰਵਕ ਮਨਾਇਆ ਜਾਵੇਗਾ | ਜਿੱਥੇ ਰਾਗੀ ਅਤੇ ਕਵੀਸ਼ਰੀ ਜਥਿਆਂ ਵਲੋਂ ਆਪਣੀ ਵਾਰਾਂ ਰਾਹੀਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨਗੇ | ਇਹ ਜਾਣਕਾਰੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਦੇ ਸਮੂਹ ਕਮੇਟੀ ਮੈਂਬਰਾਂ ਨੇ ਦਿੰਦਿਆਂ ਦੱਸਿਆ ਕਿ ਸੰਗਤਾਂ ਦੇ ਭਾਰੀ ਸਹਿਯੋਗ ਸਦਕਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਵਿਖੇ ਆਧੁਨਿਕ ਤਕਨੀਕ ਦਾ ਲੰਗਰ ਹਾਲ ਤਿਆਰ ਹੋ ਚੁੱਕਾ ਹੈ | ਜਿਸ ਨੂੰ ਛੇਤੀ ਹੀ ਚਾਲੂ ਕਰਕੇ ਸੰਗਤਾਂ ਨੂੰ ਸੌਂਪ ਦਿੱਤਾ ਜਾਵੇਗਾ | ਇਸ ਮੌਕੇ ਕੇਵਲ ਸਿੰਘ ਪ੍ਰਧਾਨ, ਸੂਬੇਦਾਰ ਬਲਵਿੰਦਰ ਸਿੰਘ ਮੀਤ ਪ੍ਰਧਾਨ, ਪ੍ਰਗਟ ਸਿੰਘ ਖ਼ਾਲਸਾ ਸੈਕਟਰੀ, ਹਰਦੀਪ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਰਛਪਾਲ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਹਰਨੇਕ ਸਿੰਘ, ਸੁਖਮੰਦਰ ਸਿੰਘ ਖੋਸਾ, ਹਰਮਨ ਸਿੰਘ, ਜਗਸੀਰ ਸਿੰਘ ਜੱਗਾ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਸਿੰਘ, ਸੁਖਚੈਨ ਸਿੰਘ ਸੇਵਾਦਾਰ, ਰਣਜੀਤ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਐਸ. ਐੱਚ. ਓ. ਨੇ ਅਹੁਦਾ ਸੰਭਾਲਦਿਆਂ ਹੀ ਖ਼ਤਰਨਾਕ ਅਪਰਾਧੀ ਨੂੰ ਕੀਤਾ ਗਿ੍ਫਤਾਰ ਅਗਲੀ ਖ਼ਬਰ ਵੱਖ-ਵੱਖ ਆਗੂਆਂ ਵਲੋਂ ਰਛਪਾਲ ਸਿੰਘ ਲਾਹੌਰੀਆ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।