29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਤਲਵੰਡੀ ਭਾਈ ਵਿਖੇ ਮਹਿਰਾ ਭਾਈਚਾਰੇ ਵਲੋਂ ਸ਼ਹੀਦੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸੋਸਾਇਟੀ ਅਤੇ ਤਲਵੰਡੀ ਭਾਈ ਦੀ ਸਮੂਹ ਮਹਿਰਾ ਬਰਾਦਰੀ ਵਲੋਂ ਸ਼ਹੀਦੀਆਂ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਇਤਿਹਾਸ ਸਰਵਣ ਕਰਵਾਉਂਦੇ ਕਥਾ ਵਾਚਕ ਅਤੇ ਸਮਾਗਮ ਵਿਚ ਸ਼ਾਮਿਲ ਸੰਗਤਾਂ | ਤਸਵੀਰਾਂ-ਕੁਲਜਿੰਦਰ ਸਿੰਘ ਗਿੱਲ <br/> 30-12-2025
ਤਲਵੰਡੀ ਭਾਈ, 29 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਕਸ਼ਯਪ ਰਾਜਪੂਤ (ਮਹਿਰਾ) ਵੈੱਲਫੇਅਰ ਸੋਸਾਇਟੀ ਅਤੇ ਤਲਵੰਡੀ ਭਾਈ ਦੀ ਸਮੂਹ ਮਹਿਰਾ ਬਰਾਦਰੀ ਵਲੋਂ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਇੱਥੇ ਗੁਰਦੁਆਰਾ ਗੁਰੂ ਨਾਨਕ ਸਭਾ ਵਿਖੇ ਕਰਵਾਇਆ ਗਿਆ | ਇਸ ਮੌਕੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਪ੍ਰਚਾਰਕ ਗੁਰਸ਼ਰਨਜੀਤ ਸਿੰਘ ਖ਼ਾਲਸਾ ਨੇ ਕਥਾ-ਕੀਰਤਨ ਸਰਵਣ ਕਰਵਾਉਂਦਿਆਂ ਬਾਬਾ ਮੋਤੀ ਰਾਮ ਮਹਿਰਾ ਦਾ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ | ਇਸ ਮੌਕੇ 'ਤੇ ਸ੍ਰੀ ਮਹੰਤ ਬਾਬਾ ਰੇਸ਼ਮ ਸਿੰਘ ਸੇਖਵਾਂ ਵਾਲੇ, ਅਮਰਦੀਪ ਸਿੰਘ ਆਸ਼ੂ ਬੰਗੜ ਕਾਂਗਰਸ ਇੰਚਾਰਜ ਹਲਕਾ ਫ਼ਿਰੋਜ਼ਪੁਰ ਦਿਹਾਤੀ, ਤਰਸੇਮ ਸਿੰਘ ਮੱਲਾ ਪ੍ਰਧਾਨ ਨਗਰ ਕੌਂਸਲ ਤਲਵੰਡੀ ਭਾਈ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਵਿਜੇ ਕੁਮਾਰ ਕਾਇਤ ਜ਼ਿਲ੍ਹਾ ਉਪ ਪ੍ਰਧਾਨ ਭਾਜਪਾ, ਰਾਜਿੰਦਰਪਾਲ ਸਿੰਘ ਛਿੰਦਾ, ਭਜਨ ਸਿੰਘ ਸਿਆਣ, ਮਨਦੀਪ ਸਿੰਘ ਮੰਨੰੂ, ਧਰਮਪਾਲ ਸਿੰਘ, ਬਲਵਿੰਦਰ ਸਿੰਘ, ਬਲਰਾਜ ਸਿੰਘ, ਤਰਸੇਮ ਸਿੰਘ, ਜਗਪ੍ਰੀਤ ਸਿੰਘ, ਰੇਸ਼ਮ ਸਿੰਘ, ਜਤਿੰਦਰ ਸਿੰਘ, ਕਸ਼ਮੀਰ ਸਿੰਘ, ਸੁਖਦੇਵ ਸਿੰਘ, ਕਰਮਜੀਤ ਸਿੰਘ ਕੌੜਾ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ |

ਪਿਛਲੀ ਖ਼ਬਰ ਸਰਕਾਰ ਆਪਣੀ ਕੋਰੀ ਨੀਤੀ ਤਹਿਤ ਮਨਰੇਗਾ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ-ਵੀਰ ਸਿੰਘ <br/> ਅਗਲੀ ਖ਼ਬਰ ਰਾਏ ਸਿੱਖ ਸਮਾਜ ਸੁਧਾਰ ਸਭਾ ਪੰਜਾਬ ਵਲੋਂ ਸ਼ਵਨ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।