29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

69ਵੀਆਂ ਸਕੂਲ ਗੇਮਜ਼ (ਫੈਂਸਿੰਗ) 'ਚ ਵਿਵੇਕਾਨੰਦ ਵਰਲਡ ਸਕੂਲ ਦੇ ਸਿਮਰਜੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗ਼ਮਾ <br/>

ਅਜੀਤ ਡੈਸਕ 30-12-2025
ਫ਼ਿਰੋਜ਼ਪੁਰ, 29 ਦਸੰਬਰ (ਗੁਰਿੰਦਰ ਸਿੰਘ)-ਮਹਾਰਾਸ਼ਟਰ ਦੇ ਛਤਰਪਤੀ ਸ਼ੰਭਾਜੀ ਨਗਰ ਵਿਚ ਹੋਈਆਂ 69ਵੀਆਂ ਨੈਸ਼ਨਲ ਸਕੂਲ ਗੇਮਜ਼ (ਅੰਡਰ-17 ਫੈਂਸਿੰਗ) ਦੀ ਏ.ਪੀ ਟੀਮ ਈਵੈਂਟ ਵਿਚ ਵਿਵੇਕਾਨੰਦ ਵਰਲਡ ਸਕੂਲ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਸਿਮਰਜੀਤ ਸਿੰਘ ਨੇ ਕਾਂਸੀ ਦਾ ਤਮਗ਼ਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਡਾ. ਐੱਸ. ਐਨ. ਰੁਦਰਾ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਸਪੋਰਟਸ ਐਂਡ ਯੂਥ ਸਰਵਿਸਿਜ਼, ਮਹਾਰਾਸ਼ਟਰ ਵਲੋਂ ਜ਼ਿਲ੍ਹਾ ਖੇਡ ਦਫ਼ਤਰ ਛਤਰਪਤੀ ਸੰਭਾਜੀਨਗਰ ਦੇ ਸਹਿਯੋਗ ਨਾਲ ਇਹ ਮੁਕਾਬਲੇ 27 ਤੋਂ 31 ਦਸੰਬਰ ਤੱਕ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਸਕੂਲ ਵਿਦਿਆਰਥੀਆਂ ਨੂੰ ਲਗਾਤਾਰ ਆਪਣੇ ਹੁਨਰ ਨੂੰ ਖੋਜਣ ਅਤੇ ਨਿਖਾਰਨ ਲਈ ਪ੍ਰੇਰਿਤ ਕਰਦਾ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਬਣਦੀਆਂ ਹਨ, ਉਨ੍ਹਾਂ ਦੇ ਮਨੋਬਲ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਅਤੇ ਭਵਿੱਖੀ ਸੁਪਨਿਆਂ 'ਤੇ ਕੇਂਦਰਿਤ ਰਹਿਣ ਵਿਚ ਮਦਦ ਕਰਦੀਆਂ ਹਨ | ਸਕੂਲ ਨੇ ਸਿਮਰਜੀਤ ਨੂੰ ਉਸ ਦੀ ਅਨੁਸ਼ਾਸਨ ਅਤੇ ਸਮਰਪਣ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਹੋਰ ਕਾਮਯਾਬੀਆਂ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਵਾਂ ਸਾਲ ਸ਼ਿਵ ਦੇ ਨਾਲ ਤਹਿਤ 1 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ ਸ਼ਿਵ ਮਹਾ ਯੱਗ-ਰਾਜਾ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।