09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ, ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ <br/>

ਅਜੀਤ ਡੈਸਕ 03-09-2025
ਬਠਿੰਡਾ, 2 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਪੰਜਾਬ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਆਏ ਹੋਏ ਭਿਆਨਕ ਹੜ੍ਹਾਂ ਤੋਂ ਲੋਕਾਂ ਦੇ ਜਾਨ ਮਾਲ ਦੀ ਰਾਖੀ ਸੰਬੰਧੀ ਤੁਰੰਤ ਯੋਗ ਕਰਵਾਈ ਨੂੰ ਅਮਲ ਵਿਚ ਲਿਆਉਣ ਅਤੇ ਅੱਗੇ ਤੋਂ ਹੜ੍ਹਾਂ ਬਾਰੇ ਇਕ ਠੋਸ ਨੀਤੀ ਤਿਆਰ ਕਰਨ ਸੰਬੰਧੀ ਡੈਮੋਕੇ੍ਰਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਧਾਲੀਵਾਲ ਅਤੇ ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਸਿੰਘ ਬੰਗੀ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਗਗਨਦੀਪ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਗਈ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਲੋਕਾਂ ਦਾ ਵੱਡੀ ਪੱਧਰ 'ਤੇ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ, ਜਿਸ ਬਾਰੇ ਉਨ੍ਹਾਂ ਨੂੰ ਤੁਰੰਤ ਰਾਹਤ ਦੀ ਲੋੜ ਹੈ¢ ਮੁਆਵਜ਼ਾ ਦੇਣ ਦੀ ਗੁੰਝਲਦਾਰ ਨੀਤੀ ਨੂੰ ਰੱਦ ਕਰਕੇ ਇਕਦਮ ਸਰਲ ਅਤੇ ਸਮਾਂਬੱਧ ਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਹੜ੍ਹਾਂ ਵਿਚ ਆਪਣਾ ਜਾਨੀ ਮਾਲੀ ਨੁਕਸਾਨ ਕਰਵਾ ਚੁੱਕੇ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ¢ ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਅੰਮਿ੍ਤਪਾਲ ਸਿੰਘ ਮਾਨ, ਅੰਮਿ੍ਤ ਪਾਲ ਸਿੰਘ ਸੈਣੇਵਾਲਾ, ਅਵਤਾਰ ਸਿੰਘ ਮਲੂਕਾ, ਸੁਨੀਲ ਕੁਮਾਰ, ਨਰਿੰਦਰ ਬੱਲੂਆਣਾ, ਸੁਰਜੀਤ ਬੰਗੀ, ਰਿਸ਼ੂ ਕੁਮਾਰ, ਪਵਨਦੀਪ ਕੌਰ ਅਤੇ ਰਮਨਦੀਪ ਕੌਰ ਆਦਿ ਹਾਜ਼ਰ ਰਹੇ¢

ਪਿਛਲੀ ਖ਼ਬਰ ਰਾਮਪੁਰਾ ਨਿਵਾਸੀਆਂ ਨੂੰ ਟੋਲ ਪਲਾਜ਼ਾ ਫ਼ਰੀ ਕਰਵਾਉਣ ਦੇ ਯਤਨ ਹੋਏ ਫ਼ੇਲ੍ਹ <br/> ਅਗਲੀ ਖ਼ਬਰ ਉੱਤਰ ਪ੍ਰਦੇਸ਼ ਦੀ ਅਸ਼ੀਰਵਾਦ ਸੇਵਾ ਸੰਸਥਾ ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।