09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਪਿੰਡ ਗਿਆਨਾ ਵਿਖੇ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਮਾਂ-ਧੀ ਜ਼ਖ਼ਮੀ <br/>

ਅਜੀਤ ਡੈਸਕ 03-09-2025
ਰਾਮਾਂ ਮੰਡੀ, 2 ਸਤੰਬਰ (ਤਰਸੇਮ ਸਿੰਗਲਾ)-ਬੀਤੇ ਦਿਨ ਨੇੜਲੇ ਪਿੰਡ ਗਿਆਨਾ ਵਿਖੇ ਮੂਸਲਾਧਾਰ ਮੀਂਹ ਨਾਲ ਇਕ ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਨਾਲ ਮਾਂ-ਧੀ ਜ਼ਖ਼ਮੀ ਹੋ ਗਈਆਂ | ਪਿੰਡ ਦੇ ਸਰਪੰਚ ਸੂਬੇਦਾਰ ਸਿੰਘ ਫੌਜੀ ਨੇ ਪੰਚਾਇਤ ਮੈਂਬਰਾਂ ਨਾਲ ਮੌਕੇ 'ਤੇ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਜ਼ਖ਼ਮੀ ਮਾਂ-ਧੀ ਦਾ ਹਾਲ ਚਾਲ ਜਾਣਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਜ਼ਿਆਦਾ ਮੀਂਹ ਪੈਣ ਕਾਰਨ ਪਿੰਡ ਗਿਆਨਾ ਵਾਸੀ ਮੀਤਾ ਸਿੰਘ ਪੁੱਤਰ ਗੁਰਚਰਨ ਸਿੰਘ ਦੇ ਘਰ ਦੀ ਛੱਤ ਡਿੱਗ ਗਈ, ਜਿਸ ਦੇ ਮਲਬੇ ਹੇਠ ਦੱਬਣ ਨਾਲ ਪੀੜ੍ਹਤ ਮੀਤਾ ਸਿੰਘ, ਮੀਤਾ ਸਿੰਘ ਦੀ ਪਤਨੀ ਵੀਰਪਾਲ ਕੌਰ ਅਤੇ ਧੀ ਪ੍ਰਭਜੋਤ ਕੌਰ ਜ਼ਖ਼ਮੀ ਹੋ ਗਈਆਂ | ਪਿੰਡ ਦੇ ਸਰਪੰਚ ਅਤੇ ਪੰਚਾਇਤ ਨੇ ਪੀੜ੍ਹਤ ਮੀਤਾ ਸਿੰਘ ਦੇ ਘਰ ਦੀ ਛੱਤ ਡਿੱਗਣ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਜੈ ਦੁਰਗਾ ਸ਼ਕਤੀ ਮੰਦਰ ਵਿਖੇ ਨੌਵੀਂ ਦੀ ਚੌਕੀ ਮਨਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।