18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸੇਵਾ ਕੇਂਦਰਾਂ ਵਿਚ ਆਰ. ਟੀ. ਏ. ਨਾਲ ਸੰਬੰਧਿਤ ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ-ਡਿਪਟੀ ਕਮਿਸ਼ਨਰ

ਅਜੀਤ ਡੈਸਕ 25-11-2025
ਬਠਿੰਡਾ, 24 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਮੁੱਖ ਸੇਵਾਵਾਂ ਨੂੰ ਹੁਣ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਲੜੀ ਤਹਿਤ ਹੁਣ ਸੇਵਾ ਕੇਂਦਰਾਂ 'ਤੇ ਡਰਾਈਵਿੰਗ ਲਾਇਸੰਸ, ਆਰ. ਸੀ., ਪਰਮਿਟ ਆਦਿ ਨਾਲ ਸਬੰਧਿਤ ਆਰ.ਟੀ.ਏ. ਦੀਆਂ ਅਹਿਮ ਸੇਵਾਵਾਂ ਲਈ ਆਨ-ਲਾਈਨ ਅਰਜ਼ੀ ਭੇਜਣ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ 'ਤੇ ਆਰ.ਟੀ.ਏ. ਦਫ਼ਤਰ ਦੀਆਂ 28 ਕਿਸਮਾਂ ਦੀਆਂ ਸੇਵਾਵਾਂ ਤੋਂ ਇਲਾਵਾ ਹੋਰ ਵਿਭਾਗਾਂ ਦੀਆਂ 500 ਤੋਂ ਵੱਧ ਸੇਵਾਵਾਂ ਇਕ ਥਾਂ ਉਪਲੱਬਧ ਹਨ | ਇਸ ਪ੍ਰਕਿਰਿਆ ਨਾਲ ਆਮ ਲੋਕਾਂ ਲਈ ਅਰਜ਼ੀ ਦੇਣਾ ਕਾਫ਼ੀ ਆਸਾਨ ਹੋ ਗਿਆ ਹੈ | ਬਿਨੈਕਾਰ ਸੇਵਾ ਕੇਂਦਰ ਵਿਚ ਜਾ ਕੇ ਜਾਂ ਘਰ ਬੈਠੇ ਵੀ ਟੋਲ ਫਰੀ ਨੰਬਰ 1076 'ਤੇ ਕਾਲ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ | ਜ਼ਿਲ੍ਹਾ ਮੈਨੇਜ਼ਰ ਰਾਜਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੇਵਾ ਕੇਂਦਰਾਂ 'ਚ ਆਰ.ਟੀ.ਏ. ਸੇਵਾਵਾਂ ਲਈ ਲਗਭਗ 200 ਤੋਂ ਵੱਧ ਅਰਜ਼ੀਆਂ ਜਮ੍ਹਾਂ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਬਿਨੈਕਾਰ ਨੂੰ ਅਰਜ਼ੀ ਦੀ ਸਥਿਤੀ ਬਾਰੇ ਜਾਣਕਾਰੀ ਮੋਬਾਇਲ ਦੇ ਸੁਨੇਹੇ ਰਾਹੀਂ ਪ੍ਰਾਪਤ ਹੋ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਸੇਵਾ ਕੇਂਦਰ ਤੋਂ ਬਿਨੈਕਾਰ ਨਾਲ ਕੋਈ ਦਸਤਾਵੇਜ਼ ਅਪਲੋਡ ਕਰਨ ਜਾਂ ਹੋਰ ਜਾਣਕਾਰੀ ਲਈ ਰਾਬਤਾ ਕਾਇਮ ਕਰਨਾ ਹੋਵੇ ਤਾਂ ਉਸ ਨੂੰ ਸਮੇਂ-ਸਮੇਂ 'ਤੇ ਦੱਸਿਆ ਜਾਵੇਗਾ |
ਪਿਛਲੀ ਖ਼ਬਰ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਤੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੱਲ੍ਹ ਅਗਲੀ ਖ਼ਬਰ ਅੰਡਰ ਪੁਲ ਦੀ ਉਸਾਰੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।