ਬਠਿੰਡਾ, 25 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਐਡਵੋਕੇਟ ਅਮਨਦੀਪ ਕੌਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹੱਕ ਆਵਾਜ਼ ਬੁਲੰਦ ਕਰਨ ਤੋਂ ਬਾਅਦ ਉਸ ਨੂੰ ਅਗਿਆਤ ਵਿਅਕਤੀ ਵਲੋਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਰੋਸ ਵਜੋਂ ਅੱਜ ਜਮਹੂਰੀ ਅਧਿਕਾਰ ਸਭਾ ਵਲੋਂ ਬਠਿੰਡਾ 'ਚ ਰੋਸ ਵਿਖਾਵਾ ਕੀਤਾ ਗਿਆ | ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਦੇ ਨੁਮਾਇੰਦੇ ਦਫ਼ਤਰ ਕਨੂੰਨਗੋ ਰਾਹੀਂ ਐੱਸ.ਐੱਸ.ਪੀ. ਚੰਡੀਗੜ੍ਹ ਦੇ ਨਾਂਅ ਮੰਗ-ਪੱਤਰ ਸੌਂਪਿਆ ਗਿਆ | ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਪਿ੍ੰਸੀਪਲ ਬੱਗਾ ਸਿੰਘ, ਜਨਰਲ ਸਕੱਤਰ ਪਿ੍ਤਪਾਲ ਸਿੰਘ ਤੇ ਪੈੱ੍ਰਸ ਸਕੱਤਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਐਡਵੋਕੇਟ ਅਮਨਦੀਪ ਕੌਰ ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਹਨ, ਜਿੰਨ੍ਹਾਂ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਬਚਾਉਣ ਲਈ ਚੱਲ ਰਹੇ ਵਿਦਿਆਰਥੀਆਂ ਤੇ ਜਨਤਕ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਦੀ ਅਲੋਚਨਾ ਕੀਤੀ ਗਈ, ਪਰ ਇਸ ਬਦਲੇ ਉਨ੍ਹਾਂ ਨੂੰ ਅਗਿਆਤ ਫ਼ੋਨ ਨੰਬਰ ਤੋਂ ਕਿਸੇ ਵਿਅਕਤੀ ਵਲੋਂ ਧਮਕੀਆਂ ਦੇ ਕੇ ਡਰਾਇਆ-ਧਮਕਾਇਆ ਗਿਆ ਤੇ ਅਸੱਭਿਅਕ ਭਾਸ਼ਾ ਦੀ ਵਰਤੋਂ ਕਰਦੇ ਹੋਏ ਉਸ ਨੂੰ ਦੇਸ਼ ਛੱਡ ਜਾਣ ਕੇ ਚਲੇ ਜਾਣ ਦਾ ਫੁਰਮਾਨ ਵੀ ਸੁਣਾ ਦਿੱਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਧਮਕੀਆਂ ਦੇਣ ਵਾਲਾ ਵਿਅਕਤੀ ਸੰਘ ਦਾ ਹਮਾਇਤੀ ਤੇ ਅਖੌਤੀ ਕਾਰਕੁੰਨ ਪ੍ਰਤੀਤ ਹੁੰਦਾ ਸੀ, ਜਿਸ ਨੇ ਕਿਹਾ ਕਿ ਤੁਸੀਂ ਸੰਘ ਦੀ ਆਲੋਚਨਾ ਕਰਨ ਵਾਲੇ ਪਾਕਿਸਤਾਨੀ ਏਜੰਟ ਹੋ | ਆਗੂਆਂ ਨੇ ਮੰਗ ਕੀਤੀ ਕਿ ਅਮਨਦੀਪ ਕੌਰ ਨੂੰ ਧਮਕੀਆਂ ਦੇਣ ਵਾਲੇ ਵਿਅਕਤੀ ਦੀ ਤੁਰੰਤ ਸ਼ਨਾਖਤ ਕਰਦਿਆਂ ਉਸ ਦੇ ਖ਼ਿਲਾਫ਼ ਜ਼ਿੰਮੇਵਾਰ ਨਾਗਰਿਕ ਨੂੰ ਡਰਾਉਣ, ਧਮਕਾਉਣ, ਅਤੇ ਇਕ ਔਰਤ ਨਾਲ ਅਸੱਭਿਅਕ ਭਾਸ਼ਾ ਦੀ ਵਰਤੋਂ ਕਰਨ ਦਾ ਮੁਕੱਦਮਾ ਦਰਜ ਕਰਕੇ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ, ਨਹੀਂ ਤਾਂ ਸਭਾ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਮੇਟੀ ਮੈਂਬਰ ਨੂੰ ਧਮਕੀਆਂ ਦੇਣ ਖ਼ਿਲਾਫ਼ ਰੋਸ ਵਿਖਾਵਾ <br/>
ਅਜੀਤ ਡੈਸਕ
26-11-2025