29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਥਰਮਲ ਦੇ ਠੇਕਾ ਮੁਲਾਜ਼ਮ 2, 3 ਅਤੇ 4 ਦਸੰਬਰ ਨੂੰ ਕਰਨਗੇ ਤਿੰਨ ਰੋਜ਼ਾ ਹੜਤਾਲ <br/>

ਅਜੀਤ ਡੈਸਕ 26-11-2025

ਲਹਿਰਾ ਮੁਹੱਬਤ, 25 ਨਵੰਬਰ (ਸੁਖਪਾਲ ਸਿੰਘ ਸੁੱਖੀ)-ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਵਲੋਂ ਅਗਲੇ ਸੰਘਰਸ਼ ਦੀ ਤਿਆਰੀ ਸੰਬੰਧੀ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ 'ਤੇ ਤਿਆਰੀ ਮੀਟਿੰਗ ਕੀਤੀ | ਇਸ ਸਮੇਂ ਜੱਥੇਬੰਦੀ ਦੇ ਪ੍ਰਧਾਨ ਜਗਰੂਪ ਸਿੰਘ, ਜਰਨਲ ਸਕੱਤਰ ਜਗਸੀਰ ਸਿੰਘ ਭੰਗੂ, ਮੀਤ ਪ੍ਰਧਾਨ ਬਲਜਿੰਦਰ ਮਾਨ, ਮੀਤ ਪ੍ਰਧਾਨ ਨਾਇਬ ਸਿੰਘ, ਵਿੱਤ ਸਕੱਤਰ ਲਛਮਣ ਸਿੰਘ, ਮੀਤ ਪ੍ਰਧਾਨ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ 'ਆਪ ਸਰਕਾਰ' ਨੇ ਆਪਣੇ ਕਾਰਜਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਾਲੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ | ਜਿਸ ਤੋਂ ਸਿੱਧ ਹੁੰਦਾ ਹੈ ਕਿ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ | ਜਿਸ ਦੇ ਵਿਰੋਧ ਵਜੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮ 2-3 ਅਤੇ 4 ਦਸੰਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਪਲਾਂਟ ਦੇ ਮੁੱਖ ਗੇਟ 'ਤੇ ਰੋਸ ਪ੍ਰਦਰਸ਼ਨ ਕਰਨਗੇ |

ਪਿਛਲੀ ਖ਼ਬਰ ਸਮੱਸਿਆਵਾਂ 'ਚ ਘਿਰੀ ਰਾਮਾਂ ਮੰਡੀ-ਸੀਵਰੇਜ ਸਮੱਸਿਆ ਕਾਰਨ ਰਾਮਾਂ ਮੰਡੀ ਡੇਂਗੂ ਮਲੇਰੀਆ ਦੀ ਲਪੇਟ 'ਚ ਆਈ <br/> ਅਗਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤੇਲ ਅਤੇ ਤਾਰਾਂ ਚੋਰੀ ਕਰਨ ਦੇ ਮਾਮਲੇ 'ਚ ਅੱਧੀ ਦਰਜਨ ਵਿਅਕਤੀ ਪੁਲਿਸ ਦੇ ਸ਼ਿਕੰਜੇ ਵਿਚ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।