30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਆਕਸਫੋਰਡ ਵਿਖੇ ਨੌਵੇਂ ਪਾਤਿਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਇਆ <br/>

ਅਜੀਤ ਡੈਸਕ 26-11-2025
ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਭਗਤਾ ਭਾਈਕਾ, ਇਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜਿਸ ਵਿਚ ਹਰ ਦਿਵਸ ਨੂੰ ਵਿਸ਼ੇਸ ਤੌਰ 'ਤੇ ਹੀ ਮਨਾਇਆ ਜਾਂਦਾ ਹੈ | ਇਸ ਸੰਸਥਾ ਵਿਚ ਹਰ ਧਰਮ ਦੇ ਦਿਵਸ ਨੂੰ ਤਾਂ ਬਹੁਤ ਹੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ | ਸੰਸਥਾ ਵਿਚ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਸਵੇਰ ਦੀ ਸਭਾ ਦੌਰਾਨ ਇਸ ਪ੍ਰੋਗਰਾਮ ਦਾ ਆਰੰਭ 'ਥਿਰ ਘਰ ਬੈਸਹੁ' ਸ਼ਬਦ ਗਾਇਨ ਕਰਨ ਨਾਲ ਹੋਇਆ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕਵਿਤਾਵਾਂ ਪੇਸ਼ ਕੀਤੀਆਂ | ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਨਾਲ ਜੁੜੀ ਕਵੀਸ਼ਰੀ ਦੀ ਪੇਸ਼ਕਾਰੀ ਨੇ ਤਾਂ ਸਭ ਨੂੰ 1675 ਈ: ਦੇ ਕਾਲ ਵਿਚ ਪ੍ਰਵੇਸ਼ ਕਰਵਾ ਦਿੱਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵੈਰਾਗਮਈ ਸਲੋਕ ਗਾਇਨ ਕੀਤਾ | ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਯਾਤਰਾਵਾਂ, ਦੇਗ-ਤੇਗ ਫ਼ਤਹਿ, ਸਲੋਕਾਂ ਅਤੇ ਸ਼ਹੀਦੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਸਕੂਲ ਦੀ ਗਰਾਊਾਡ ਵਿਚ ਸਾਰੇ ਵਿਦਿਆਰਥੀ 350 ਅੱਖਰਾਂ ਦੀ ਬਣਤਰ ਵਿਚ ਖੜ੍ਹ ਕੇ, ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਨਤਮਸਤਕ ਹੋਏ | ਸੰਸਥਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ, ਜਿਸ ਵਿਚ ਦਸਤਾਰ ਸਜਾਉਣ ਦੇ ਮੁਕਾਬਲੇ 'ਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਵਿਤਾ ਗਾਇਨ 'ਚ ਵੀ ਪਹਿਲਾ ਅਤੇ ਪੇਟਿੰਗ ਮਕਾਬਲੇ 'ਚ, ਤੀਸਰਾ ਸਥਾਨ ਪ੍ਰਾਪਤ ਕਰਕੇ ਇਸ ਸੰਸਥਾ ਦਾ ਨਾਮ ਉੱਚਾ ਕੀਤਾ ਹੈ | ਇਸ ਮੌਕੇ ਬੋਲਦੇ ਹੋਏ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਇਤਿਹਾਸ ਵਿਚ ਅਦੁੱਤੀ ਸ਼ਹੀਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਕਿਉਂਕਿ ਗੁਰੂ ਜੀ ਨੇ ਇਹ ਸ਼ਹੀਦੀ ਆਪਣੇ ਧਰਮ ਲਈ ਨਹੀਂ ਬਲਕਿ ਦੂਸਰੇ ਧਰਮ ਦੀ ਰੱਖਿਆ ਲਈ ਦਿੱਤੀ ਸੀ | ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ ਹੈ ਤਾਂ ਜੋ ਅਸੀਂ ਆਪਣੇ ਜੀਵਨ ਵਿਚ ਸਫ਼ਲ ਹੋ ਸਕੀਏ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ 'ਸ਼ੈਰੀ ਢਿੱਲੋਂ' (ਵਾਇਸ ਚੇਅਰਮੈਨ), ਗੁਰਮੀਤ ਸਿੰਘ ਸਰਪੰਚ (ਵਿੱਤ-ਸਕੱਤਰ) ਵੀ ਮੌਜੂਦ ਸਨ |

ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਧਾਰਮਿਕ ਸਮਾਗਮ <br/>... ਅਗਲੀ ਖ਼ਬਰ ਰਾਤੋ-ਰਾਤ ਬਣਾਈ ਸੜਕ ਸਵੇਰੇ ਟੁੱਟੀ, ਜਾਂਚ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।