30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ <br/>

ਅਜੀਤ ਡੈਸਕ 26-11-2025
ਭਗਤਾ ਭਾਈਕਾ, 25 ਨਵੰਬਰ (ਸੁਖਪਾਲ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਸਨੂਈ ਬੁੱਧੀ ਅਤੇ ਪੰਜਾਬੀ ਸਾਹਿਤ: ਅੰਤਰ ਸਬੰਧ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਦੇ ਵੱਧਦੇ ਪ੍ਰਭਾਵ, ਇਸ ਦੇ ਲਾਭ, ਚੁਣੌਤੀਆਂ ਅਤੇ ਭਵਿੱਖੀ ਸੰਭਾਵਨਾਵਾਂ ਨਾਲ ਜਾਗਰੂਕ ਕਰਨਾ ਸੀ | ਇਸ ਲੈਕਚਰ ਦੇ ਵਕਤਾ ਪ੍ਰੋ. ਵੀਰਪਾਲ ਕੌਰ (ਵਿਭਾਗ ਕੰਪਿਊਟਰ ਸਾਇੰਸ) ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਪਰਿਭਾਸ਼ਾ, ਇਸ ਦੇ ਕਾਰਜ-ਖੇਤਰ ਜਿਵੇਂ ਕਿ ਸਿੱਖਿਆ, ਸਿਹਤ, ਉਦਯੋਗ, ਮੀਡੀਆ ਅਤੇ ਖੋਜ ਦੇ ਖੇਤਰ ਵਿਚ ਇਸ ਦੀਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਨੇ ਮਨੁੱਖੀ ਜੀਵਨ ਵਿਚ ਏ ਆਈ ਦੇ ਸਹਿਜੀਕਰਣ ਅਤੇ ਭਵਿੱਖ ਵਿਚ ਨਵੀਆਂ ਤਕਨਾਲੋਜੀਆਂ ਦੇ ਉਭਾਰ ਬਾਰੇ ਵਿਦਿਆਰਥੀਆਂ ਨੂੰ ਰੋਚਕ ਜਾਣਕਾਰੀਆਂ ਵੀ ਪ੍ਰਦਾਨ ਕੀਤੀਆਂ | ਇਸ ਮੌਕੇ ਡਾ. ਹਰਮਨਦੀਪ ਕੌਰ (ਵਿਭਾਗ ਪੰਜਾਬੀ ਮੁਖੀ) ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਦੇ ਗਿਆਨ ਦੀ ਵਿਸ਼ਾਲਤਾ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਨਵੀਂਆਂ ਰੁਝਾਨਾਂ ਨਾਲ ਜੋੜਦੇ ਹਨ | ਕਾਲਜ ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਅਤੇ ਪੰਜਾਬੀ ਵਿਭਾਗ ਵਲੋਂ ਪ੍ਰੋਫੈਸਰ ਵੀਰਪਾਲ ਕੌਰ ਨੂੰ ਪੁਸਤਕ ਦੇ ਕੇ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅੰਮਿ੍ਤਪਾਲ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ | ਲੈਕਚਰ ਵਿਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ ਬੀ. ਏ ਭਾਗ ਪਹਿਲਾ, ਬੀ.ਏ ਭਾਗ ਦੂਜਾ, ਬਾਰ੍ਹਵੀਂ ਅਤੇ ਗਿਆਰਵੀਂ ਜਮਾਤ ਦੇਵਿਦਿਆਰਥੀਆਂ ਨੇ ਵੀ ਭਾਗ ਲਿਆ | ਇਸ ਮੌਕੇ ਡਾ. ਸਿਮਰਜੀਤ ਕੌਰ, ਲੈਕਚਰਾਰ ਰਮਨਦੀਪ ਕੌਰ, ਪ੍ਰੋਫੈਸਰ ਜਸਬੀਰ ਕੌਰ, ਪ੍ਰੋਫੈਸਰ ਰੀਮਾ ਰਾਣੀ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਅਰਸ਼ਦੀਪ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਉਦਯੋਗਿਕ ਟੂਰ ਲਗਾਇਆ <br/> ਅਗਲੀ ਖ਼ਬਰ ਜੀਤ ਮਹਿੰਦਰ ਸਿੰਘ ਸਿੱਧੂ ਵਲੋਂ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਅੰਦਰ ਵਰਕਰ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।