22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਪਤੀ ਉਮੀਦਵਾਰਾਂ ਦਾ ਐਲਾਨ <br/>

ਅਜੀਤ ਡੈਸਕ 04-12-2025
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਰਾਮਪਰਾ ਫੂਲ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਪਤੀ ਚੋਣਾਂ ਲਈ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ | ਅੱਜ ਸ਼ਾਮ ਵਕਤ ਮਲੂਕਾ ਵਲੋਂ ਜਾਰੀ ਸੂਚੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਜੋਨ ਨੰਬਰ 1 ਸਿਰੀਏਵਾਲਾ ਤੋਂ ਸੁਖਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਸਿਰੀਏਵਾਲਾ, ਜੋਨ ਨੰਬਰ 2 ਬੁਰਜ ਗਿੱਲ ਤੋਂ ਜਸਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਦਿਆਲਪੁਰਾ ਮਿਰਜਾ, ਬਲਾਕ ਸੰਮਤੀ ਲਈ ਹਾਕਮ ਸਿੰਘ ਵਾਲਾ ਤੋਂ ਕੁਲਦੀਪ ਕੌਰ ਪਤਨੀ ਸੁਖਮੰਦਰ ਸਿੰਘ, ਭੋਡੀਪੁਰਾ ਤੋਂ ਚਰਨਜੀਤ ਕੌਰ ਪਤਨੀ ਜਗਤਾਰ ਸਿੰਘ, ਆਕਲੀਆ ਜਲਾਲ ਤੋਂ ਇਕਬਾਲ ਸਿੰਘ ਘਾਲੂ ਪੁੱਤਰ ਮੋਦਨ ਸਿੰਘ, ਬੁਰਜ ਲੱਧਾ ਤੋਂ ਲਖਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ, ਸਿਰੀਏਵਾਲਾ ਤੋਂ ਕੁਲਦੀਪ ਸਿੰਘ ਪੁੱਤਰ ਕੇਵਲ ਸਿੰਘ, ਨਿਓਰ ਤੋਂ ਬੇਅੰਤ ਸਿੰਘ ਪੁੱਤਰ ਹਰਦੇਵ ਸਿੰਘ, ਦਿਆਲਪੁਰਾ ਮਿਰਜ਼ਾ ਤੋਂ ਇੰਦਰਜੀਤ ਸਿੰਘ ਪੁੱਤਰ ਬਲਦੇਵ ਸਿੰਘ, ਗੁੰਮਟੀ ਕਲਾਂ ਤੋਂ ਪ੍ਰੀਤੀ ਕੌਰ ਪਤਨੀ ਗੁਰਸੇਵਕ ਸਿੰਘ, ਹਮੀਰਗੜ੍ਹ ਤੋਂ ਗੁਰਮੀਤ ਸਿੰਘ ਪੁੱਤਰ ਮੰਦਰ ਸਿੰਘ, ਦਿਆਲਪੁਰਾ ਭਾਈਕਾ ਤੋਂ ਰਵਿੰਦਰ ਕੌਰ ਪਤਨੀ ਸੁਖਪਾਲ ਸਿੰਘ, ਸਲਾਬਤਪੁਰਾ ਤੋਂ ਪਿ੍ਤਪਾਲ ਸਿੰਘ ਪੁੱਤਰ ਗੁਰਚਰਨ ਸਿੰਘ, ਬੁਰਜ ਗਿੱਲ ਤੋਂ ਮਨਜੀਤ ਕੌਰ ਪਤਨੀ ਜਗਸੀਰ ਸਿੰਘ, ਸੇਲਬਰਾਹ ਤੋਂ ਰਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ, ਢਪਾਲੀ ਤੋਂ ਗੁਰਮੇਲ ਸਿੰਘ ਭੋਲਾ ਪੁੱਤਰ ਕਰਨੈਲ ਸਿੰਘ, ਘੰਡਾ ਬੰਨਾ ਤੋਂ ਵੀਰਪਾਲ ਕੌਰ ਪਤਨੀ ਗੁਰਪ੍ਰੀਤ ਸਿੰਘ, ਰਾਈਆ ਤੋਂ ਹਰਪਾਲ ਕੌਰ ਪਤਨੀ ਭੋਲਾ ਸਿੰਘ ਅਤੇ ਮਹਿਰਾਜ ਖ਼ੁਰਦ ਤੋਂ ਕਰਮਜੀਤ ਕੌਰ ਪਤਨੀ ਜਗਜੀਤ ਸਿੰਘ ਨੂੰ ਉਮੀਦਵਾਰ ਬਣਾਇਆ ਹੈ | ਮਲੂਕਾ ਨੇ ਕਿਹਾ ਕੇ ਮੌਜੂਦਾ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਵਾਅਦਾ ਖ਼ਿਲਾਫ਼ੀ ਅਤੇ ਅਮਨ ਕਾਨੰੂਨ ਦੀ ਮਾੜੀ ਸਥਿਤੀ ਦੇ ਚਲਦਿਆਂ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਪਿੰਡਾਂ 'ਚ ਜਾਨ ਤੋਂ ਕੰਨੀ ਕਤਰਾ ਰਹੇ ਹਨ | ਚੋਣਾਂ 'ਚ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਦਾ ਮਨ ਬਨਾ ਚੁੱਕੇ ਹਨ | ਉਨ੍ਹਾਂ ਦਾਅਵਾ ਕੀਤਾ ਕੇ ਸ਼੍ਰੋਮਣੀ ਅਕਾਲੀ ਦੇ ਸਾਰੇ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰਨਗੇ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਦੂਜੇ ਦਿਨ ਵੀ ਨਹੀਂ ਹੋਇਆ ਕੋਈ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ... ਅਗਲੀ ਖ਼ਬਰ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਖ਼ਿਲਾਫ਼ ਠੇਕਾ ਮੁਲਾਜ਼ਮ 3 ਰੋਜ਼ਾ ਹੜਤਾਲ 'ਤੇ-ਸੰਦੀਪ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।