22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਦੂਜੇ ਦਿਨ ਵੀ ਨਹੀਂ ਹੋਇਆ ਕੋਈ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ <br/>

ਅਜੀਤ ਡੈਸਕ 04-12-2025
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 4 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਪੰਜ ਦਿਨਾ ਓਸ਼ੋ ਸਾਹਿਤ ਪ੍ਰਦਰਸ਼ਨੀ ਦਾ ਨਿਗਮ ਮੇਅਰ ਨੇ ਰਿਬਨ ਕੱਟ ਕੇ ਕੀਤਾ ਉਦਘਾਟਨ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਪਤੀ ਉਮੀਦਵਾਰਾਂ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।