ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਥਾਨਕ ਸ਼ਹਿਰ ਦੇ ਦੋ ਇਲਾਕਿਆਂ ਵਿਚ ਸਰਚ ਅਭਿਆਨ ਚਲਾਇਆ | ਇਸ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ | ਡੀਜੀਪੀ ਸਪੈਸ਼ਲ ਪੀਐਸਪੀਸੀਐਲ ਜਤਿੰਦਰ ਜੈਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੀ ਅਗਵਾਈ ਵਿਚ 5 ਡੀਐਸਪੀ, ਇਕ ਐਸਪੀ ਡੀ, 6 ਜੀਓਜੀ ਅਤੇ 161 ਪੁਲਿਸ ਮੁਲਾਜ਼ਮਾਂ ਨੇ ਥਾਣਾ ਕੈਨਾਲ ਕਾਲੋਨੀ ਅਧੀਨ ਪੈਂਦੇ ਜਨਤਾ ਨਗਰ ਅਤੇ ਸੰਤਪੁਰਾ ਰੋਡ 'ਤੇ ਚਲਾਏ ਸਰਚ ਅਭਿਆਨ ਦੌਰਾਨ ਕਈ ਸ਼ੱਕ ਵਿਅਕਤੀਆਂ ਦੇ ਘਰ ਫਰੋਲੇ ਅਤੇ ਉੱਥੋਂ ਕੁਝ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ | ਡੀਜੀਪੀ ਸਪੈਸ਼ਲ ਜਤਿੰਦਰ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪੁਲਿਸ ਦੀ ਤਰਫ਼ੋਂ ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ, ਜਿਨ੍ਹਾਂ ਸੰਬੰਧੀ ਨਸ਼ੇ ਦਾ ਕਾਰੋਬਾਰ ਕਰਨ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ | ਅੱਜ ਵੀ ਪੁਲਿਸ ਨੇ ਸਰਚ ਦੌਰਾਨ 10 ਗ੍ਰਾਮ ਹੈਰੋਇਨ, ਇਕ ਕਿੱਲੋ ਭੁੱਕੀ ਸਮੇਤ 8 ਵਾਹਨ ਵੀ ਜ਼ਬਤ ਕੀਤੇ ਗਏ, ਜਦਕਿ 22 ਵਾਹਨਾਂ ਦੇ ਚਲਾਨ ਕੀਤੇ ਗਏ ਹਨ¢ ਹਿਰਾਸਤ ਵਿਚ ਲਏ 4 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਵਲੋਂ ਨਸ਼ੇ ਦੀ ਰਿਕਾਰਡ ਰਿਕਵਰੀ ਕਰਨ ਦੇ ਨਾਲ-ਨਾਲ ਨਸ਼ੇ ਦੇ ਸੌਦਾਗਰਾਂ ਵਲੋਂ ਨਸ਼ਿਆਂ ਕਾਰਨ ਬਣਾਈਆਂ ਜਾਇਦਾਦਾਂ ਨੂੰ ਵੀ ਫਰੀਜ਼ ਕੀਤਾ ਗਿਆ ਹੈ¢ ਇਸ ਕੰਮ 'ਚ ਬਠਿੰਡਾ ਪੁਲਿਸ ਆਪਣਾ ਵਧੀਆਂ ਰੋਲ ਨਿਭਾਅ ਰਹੀ ਹੈ, ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ