21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ ਤਹਿਤ ਪਿੰਡਾਂ 'ਚ ਕੀਤੇ ਕਿਰਤੀਆਂ ਦੇ ਭਰਵੇਂ ਇਕੱਠ <br/>

ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਇਕੱਠੇ ਹੋ ਕੇ ਰੋਸ ਪ੍ਰਗਟ ਕਰਦੇ ਕਰਦੇ ਅਤੇ ਆਰ. ਐਮ. ਪੀ .ਆਈ. ਦੇ ਕਾਰਕੁੰਨ | ਅਜੀਤ ਤਸਵੀਰ <br/> 04-12-2025
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ 'ਮਨੂੰਵਾਦ ਭਜਾਓ ਬੇਗ਼ਮਪੁਰਾ ਵਸਾਓ' ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡ ਬੀੜ ਬਹਿਮਣ, ਗਹਿਰੀ ਬੁੱਟਰ, ਰੁਲਦੂ ਸਿੰਘ ਵਾਲਾ, ਪਥਰਾਲਾ, ਗਿੱਦੜ, ਪੂਹਲੀ, ਸੇਮਾ ਕਲਾਂ, ਦਿਓਣ ਵਿਖੇ ਦਲਿਤ ਭਾਈਚਾਰੇ ਤੇ ਬੇਜ਼ਮੀਨੇ-ਸਾਧਨਹੀਣ ਮਜ਼ਦੂਰਾਂ ਦੀਆਂ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ¢ ਮੀਟਿੰਗਾਂ ਨੂੰ ਪਾਰਟੀ ਦੀ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਮਹੀਂਪਾਲ ਅਤੇ ਜਿਲ੍ਹੇ ਦੇ ਖਜ਼ਾਨਚੀ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਸਿਆਸੀ ਵਿੰਗ ਭਾਜਪਾ ਰਾਹੀਂ ਦੇਸ਼ ਦੀ ਕੇਂਦਰੀ ਸੱਤਾ 'ਤੇ ਕਾਬਜ ਰਾਸ਼ਟਰੀ ਸੋਇਮ ਸੇਵਕ ਸੰਘ (ਆਰ.ਐਸ.ਐਸ.), ਦੇਸ਼ ਦੇ ਵਰਤਮਾਨ ਸੰਵਿਧਾਨ ਦੀ ਥਾਂ ਦਲਿਤਾਂ-ਔਰਤਾਂ ਦੀ ਗ਼ੁਲਾਮੀ ਦੇ ਦਸਤਾਵੇਜ਼ 'ਮਨੂ ਸਿਮਰਤੀ' ਨੂੰ ਸ਼ਾਸ਼ਨ ਪੱਧਤੀ ਵਜੋਂ ਲਾਗੂ ਕਰਨ ਲਈ ਤਰਲੋਮੱਛੀ ਹੋ ਰਿਹਾ ਹੈ¢ ਆਪਣਾ ਇਹ ਘਾਤਕ ਨਿਸ਼ਾਨਾ ਪੂਰਾ ਕਰਨ ਲਈ ਆਰ.ਐਸ.ਐਸ. ਅਤੇ ਇਸ ਨਾਲ ਜੁੜੇ ਸੰਗਠਨਾਂ ਦੇ ਅਪਰਾਧੀ ਮਾਨਸਿਕਤਾ ਵਾਲੇ ਕਾਰਕੁੰਨ, ਮੋਦੀ ਸਰਕਾਰ ਦੇ ਨੰਗੇ-ਚਿੱਟੇ ਥਾਪੜੇ ਨਾਲ, ਦੇਸ਼ ਭਰ 'ਚ ਦਲਿਤਾਂ-ਇਸਤਰੀਆਂ ਖਿਲਾਫ਼ ਹੌਲਨਾਕ ਗੁਨਾਹ ਕਰ ਰਹੇ ਹਨ¢ ਆਗੂਆਂ ਨੇ ਦੇਸ਼ ਵਾਸੀਆਂ ਨੂੰ ਚੌਕਸ ਕਰਦਿਆਂ ਕਿਹਾ ਕਿ ਫਿਰਕੂ ਵੰਡ ਤਿੱਖੀ ਕਰਨ ਲਈ ਸੰਘ ਪਰਿਵਾਰ ਦੇ ਖਰੂਦੀ ਟੋਲਿਆਂ ਵਲੋਂ ਘੱਟ ਗਿਣਤੀ ਮੁਸਲਿਮ ਤੇ ਈਸਾਈ ਵਸੋਂ ਦਾ ਕੀਤਾ ਜਾ ਰਿਹਾ ਘਾਣ ਤੇ ਨਫ਼ਰਤੀ ਕੂੜ ਪ੍ਰਚਾਰ ਫਿਰਕੂ ਇਕਸੁਰਤਾ ਅਤੇ ਦੇਸ਼ ਦੀ ਏਕਤਾ-ਅਖੰਡਤਾ ਲਈ ਬੜਾ ਘਾਤਕ ਸਿੱਧ ਹੋਵੇਗਾ¢ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਕਤ ਮੁਹਿੰਮ ਦੀ ਸਮਾਪਤੀ 'ਤੇ ਆਉਣ ਵਾਲੀ 12 ਦਸੰਬਰ ਨੂੰ ਬਠਿੰਡਾ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਜਾਵੇਗਾ¢ ਉਨ੍ਹਾਂ ਨੇ ਸਮੂਹ ਕਿਰਤੀ-ਕਿਸਾਨਾਂ, ਮੁਲਾਜ਼ਮਾਂ ਤੇ ਹੋਰ ਮਿਹਨਤੀ ਵਰਗਾਂ ਵਲੋਂ ਬਿਜਲੀ ਸੋਧ ਬਿੱਲ-2025 ਖਿਲਾਫ਼ 8 ਦਸੰਬਰ ਨੂੰ ਪਾਵਰਕਾਮ ਦੇ ਸਬ ਡਵੀਜ਼ਨਲ ਦਫ਼ਤਰਾਂ ਮੂਹਰੇ ਕੀਤੇ ਜਾ ਰਹੇ ਸਾਂਝੇ ਰੋਸ ਮੁਜ਼ਾਹਰਿਆਂ 'ਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ¢ ਇਕੱਠਾਂ ਦੌਰਾਨ 'ਬੱਸ ਸਟੈਂਡ ਬਚਾਓ ਸੰੰਘਰਸ਼ ਮੋਰਚਾ ਬਠਿੰਡਾ' ਦੇ ਘੋਲ ਦੀ ਡੱਟਵੀਂ ਹਮਾਇਤ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ¢


ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਦੇ ਵਿਦਿਆਰਥੀਆਂ ਦਾ ਜੈਪੁਰ ਦਾ ਟੂਰ ਲਗਾਇਆ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ, ਨਗਰ ਕੌਂਸਲਾਂ ਅਤੇ ਪੰਚਾਇਤੀ ਚੋਣਾਂ ਦਾ ਕੋਈ ਮਹੱਤਵ ਨਹੀਂ-ਸਰੂਪ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।