ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ): ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਉਣ ਲਈ ਵਚਨਵੱਧ ਅਤੇ ਯਤਨਸ਼ੀਲ ਹੈ¢ ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਡਾ. ਰਵਜੋਤ ਸਿੰਘ ਨੇ ਸਥਾਨਕ ਨਗਰ ਸੁਧਾਰ ਟਰੱਸਟ ਵਲੋਂ ਤਿਆਰ ਕੀਤੀ ਜਾ ਰਹੀ ਨਵੀਂ ਵਿਕਾਸ ਸਕੀਮ ਸ਼ਹੀਦ ਭਗਤ ਸਿੰਘ ਇਨਕਲੇਵ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਵਾਉਣ ਦੌਰਾਨ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਨਕਲੇਵ ਨੂੰ ਪੰਜਾਬ ਦੀ ਪਲੇਠੀ ਸਕੀਮ ਦੱਸਦਿਆਂ ਕਿਹਾ ਕਿ 25 ਸਾਲਾਂ ਤੋਂ ਟਰੱਸਟ ਦੀ 32.50 ਏਕੜ ਜ਼ਮੀਨ ਬੇਆਬਾਦ ਤੇ ਅਣਵਿਕਸਤ ਪਈ ਸੀ¢ ਜਿਸ ਕਰਕੇ ਇਸ ਸਕੀਮ ਨੂੰ ਟਰੱਸਟ ਦੁਆਰਾ ਆਪਣੇ ਮਨੋਰਥ 'ਬੇ-ਘਰਾਂ ਲਈ ਘਰ ਬਣਾਉਣ ਦੇ ਯਤਨ' ਤਹਿਤ ਆਮ ਪਬਲਿਕ ਦੀਆਂ ਜ਼ਰੂਰਤਾਂ ਅਤੇ ਸ਼ਹਿਰ ਅੰਦਰ ਘੱਟ ਕੀਮਤ 'ਤੇ ਘਰ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਮੰਤਵ ਨਾਲ ਲੋਕ ਹਿੱਤ 'ਚ ਤਿਆਰ ਕੀਤਾ ਗਿਆ ਹੈ, ਜੋ ਕਿ ਕਾਰਗਰ ਸਾਬਤ ਹੋਵੇਗਾ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਵਿਕਾਸ ਦੇ ਕਿਸੇ ਕੰਮ ਨੂੰ ਕਦੇ ਨਾ ਨਹੀਂ ਕੀਤੀ, ਅਸੀਂ ਜਿਨ੍ਹਾਂ ਪੈਸਾ ਮੰਗਿਆ, ਉਨ੍ਹਾਂ ਨੇ ਹਮੇਸ਼ਾ ਉਸ ਤੋਂ ਵੱਧ ਦਿੱਤਾ | ਸਰਕਾਰ ਹਰ ਵਰਗ ਦਾ ਵਿਕਾਸ ਕਰਨ ਲਈ ਯਤਨਸ਼ੀਲ ਹੈ | ਸਰਕਾਰ ਨੇ ਚੋਣਾਂ ਸਮੇਂ ਜਿੰਨੀਆਂ ਵੀ ਗਰੰਟੀਆਂ ਦਿੱਤੀਆਂ ਸਨ, ਉਨ੍ਹਾਂ ਵਿਚੋਂ ਹੁਣ ਤੱਕ 90 ਫ਼ੀਸਦੀ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਕਰ ਦਿੱਤੇ ਗਏ ਹਨ | ਵਾਰਡਬੰਦੀ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡੇ ਵਲੋਂ ਪੂਰੀ ਤਿਆਰੀ ਹੈ, ਵਾਰਡਬੰਦੀ ਦਾ ਕੰਮ ਚੱਲ ਰਿਹਾ, ਜੋ 31 ਦਸੰਬਰ ਤੱਕ ਨੇਪਰੇ ਚੜ ਜਾਵੇਗਾ | ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਹਾਜ਼ਰ ਸਨ¢