ਨਥਾਣਾ, 8 ਦਸੰਬਰ (ਗੁਰਦਰਸ਼ਨ ਲੁੱਧੜ)-ਪਾਵਰਕਾਮ ਸਬ ਡਵੀਜ਼ਨ ਦਫ਼ਤਰ ਨਥਾਣਾ ਅੱਗੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਰਾਹੀਂ ਬਿਜਲੀ ਬੋਰਡ ਦੇ ਕੀਤੇ ਜਾ ਰਹੇ ਨਿੱਜੀਕਰਨ ਅਤੇ ਕਿਸਾਨਾਂ ਤੋਂ ਆਪਣਾ ਬੀਜ ਵਰਤਣ ਦੀ ਰੋਕ ਵਿਰੁੱਧ ਧਰਨਾ ਲਾ ਕੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ¢ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ,ਬਖਸ਼ੀਸ਼ ਸਿੰਘ ਖ਼ਾਲਸਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਕੋਆਰਡੀਨੇਸ਼ਨ ਕਮੇਟੀ ਪਾਵਰਕÏਮ ਐਂਡ ਟਰਾਸਕੋ ਆਊਟ ਸੋਰਸ ਮੁਲਾਜ਼ਮ ਜਥੇਬੰਦੀ ਦੇ ਆਗੂ ਗੁਰਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਨਥਾਣਾ, ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਰਾਜੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਿਜਲੀ ਐਕਟ 1948 ਤਹਿਤ ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਲਈ ਬਿਜਲੀ ਬੋਰਡ ਦਾ ਪ੍ਰਬੰਧ ਕੀਤਾ ਸੀ ਤਾਂ ਕਿ ਲੋਕੀਂ ਬਿਨਾਂ ਕਿਸੇ ਮੁਨਾਫ਼ੇ/ਨੁਕਸਾਨ ਦੇ ਸਸਤੀ ਸਹੂਲਤ ਮਾਣ ਸਕਣ ਅਤੇ ਇਸ ਦੇ ਢਾਂਚੇ ਨੂੰ ਚਲਾਉਣ ਲਈ ਵਪਾਰਕ ਵਰਤੋਂ ਦੀ ਬਿਜਲੀ ਵਾਸਤੇ ਵੱਖਰੇ ਰੇਟ ਰੱਖੇ ਹੋਏ ਸਨ ਪਰ ਬਾਅਦ ਵਿੱਚ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਇਸ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣ ਲਈ ਵਾਰ ਵਾਰ ਇਸ ਕਾਨੂੰਨ ਵਿੱਚ ਸੋਧਾਂ ਕੀਤੀਆਂ ਗਈਆਂ¢ਬਿਜਲੀ ਪ੍ਰਬੰਧ ਨੂੰ ਹੁਣ ਪੂਰੀ ਤਰ੍ਹਾਂ ਨਿੱਜੀ ਹੱਥਾਂ 'ਚ ਦੇਣ ਲਈ ਕੇਂਦਰ ਸਰਕਾਰ ਨੇ ਬਿਜਲੀ ਸੋਧ ਬਿੱਲ 2025 ਅਤੇ ਸੀਡ ਬਿੱਲ 2025 ਨੂੰ ਸੰਸਦ ਦੇ ਸਰਦ ਰੁੱਤ ਵਿੱਚ ਪੇਸ਼ ਕਰਨ ਮÏਕੇ ਸੂਬਿਆਂ ਦੀਆਂ ਸਰਕਾਰਾਂ ਨੂੰ ਲਾਗੂ ਕਰਨ ਲਈ ਸਲਾਹਾਂ ਮੰਗੀਆਂ ਗਈਆਂ ਹਨ, ਜਿਸ ਦਾ ਵਿਰੋਧ ਕਰਨ ਤੋਂ ਪੰਜਾਬ ਸਰਕਾਰ ਨੇ ਵੀ ਚੁੱਪ ਵੱਟੀ ਹੋਈ ਹੈ¢ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਣ 'ਤੇ ਬਿਜਲੀ ਪ੍ਰਬੰਧ ਨਿੱਜੀ ਹੱਥਾਂ ਵਿਚ ਜਾਣ ਉਪਰੰਤ ਕੰਪਨੀਆਂ ਵੱਲੋਂ ਬਿਜਲੀ ਦੀ ਇੰਨੀ ਮਹਿੰਗਾਈ ਕਰ ਦਿੱਤੀ ਜਾਵੇਗੀ ਕਿ ਇਹ ਗਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ ਅਤੇ ਸਾਰੀਆਂ ਸਬਸਿਡੀਆਂ ਬੰਦ ਹੋਣ ਕਾਰਨ ਖੇਤੀ ਮੋਟਰਾਂ ਲਈ ਮਿਲਦੀ ਮੁਫ਼ਤ ਬਿਜਲੀ ਦੀਆਂ ਕੀਮਤਾਂ ਵੀ ਆਮ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੋ ਜਾਣਗੀਆਂ¢
ਬੀ.ਕੇ.ਯੂ. ਉਗਰਾਹਾਂ ਵਲੋਂ ਬਿਜਲੀ ਸੋਧ ਬਿੱਲ ਵਿਰੁੱਧ ਰੋਸ ਪ੍ਰਦਰਸ਼ਨ
ਅਜੀਤ ਡੈਸਕ
09-12-2025