14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕੋਟਸ਼ਮੀਰ ਪਾਵਰਕਾਮ ਕਰਮਚਾਰੀਆਂ ਨੇ ਬਿਜਲੀ ਸੋਧ ਬਿੱਲ 2025 ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 09-12-2025
ਕੋਟਫੱਤਾ, 8 ਦਸੰਬਰ (ਰਣਜੀਤ ਸਿੰਘ ਬੁੱਟਰ)-ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ ਉਪਰ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਕੋਟਸ਼ਮੀਰ ਦੇ ਕਰਮਚਾਰੀਆਂ ਅਤੇ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਅਹੁਦੇਦਾਰਾਂ ਮੈਂਬਰਾਂ ਨੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ, ਪਾਵਰਕਾਮ ਦੀ ਸਰਕਾਰੀ ਇਮਾਰਤਾਂ/ਜਾਇਦਾਦਾਂ ਵੇਚਣ ਅਤੇ ਚਾਰ ਲੇਬਰ ਕਾਨੂੰਨ ਦੇ ਵਿਰੁੱਧ ਰੋਸ ਧਰਨਾ ਦਿੱਤਾ ਅਤੇ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ¢ ਇਸ ਧਰਨੇ ਨੂੰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੌੜ ਡਵੀਜ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸਬ ਡਿਵੀਜ਼ਨ ਮੀਤ ਪ੍ਰਧਾਨ ਸੁਖਪਾਲ ਸਿੰਘ ਕੋਟਸ਼ਮੀਰ, ਭਾਰਤੀ ਕਿਸਾਨ ਯੂਨੀਅਨ ਏਕਤਾ (ਮਾਲਵਾ) ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਅਤੇ ਇਕਬਾਲ ਸਿੰਘ ਜੇਈ 66 ਕੇ.ਵੀ. ਗਰਿੱਡ ਕੋਟਸ਼ਮੀਰ ਵਲੋਂ ਸੰਬੋਧਨ ਕੀਤਾ ਗਿਆ¢
ਪਿਛਲੀ ਖ਼ਬਰ ਛੋਟਾ ਕਦਮ, ਵੱਡਾ ਪ੍ਰਭਾਵ : ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਗ੍ਰੀਨ ਕੈਂਪਸ ਪਹਿਲਕਦਮੀ ਦੇ ਤਹਿਤ ਪੇਪਰ ਰੀਸਾਈਕਲਿੰਗ ਯੂਨ... ਅਗਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਵਲੋਂ ਬਿਜਲੀ ਸੋਧ ਬਿੱਲ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।