ਮਹਿਰਾਜ, 8 ਦਸੰਬਰ (ਸੁਖਪਾਲ ਮਹਿਰਾਜ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਮਹਿਰਾਜ ਖੁਰਦ ਜ਼ੋਨ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਪ੍ਰਚਾਰ ਦੌਰਾਨ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਸ ਵਾਰ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰਨਗੇ | ਉਹ ਮਹਿਰਾਜ ਖੁਰਦ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਕਰਮਜੀਤ ਕੌਰ ਪਤਨੀ ਜਗਜੀਤ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡਾ. ਜਸਪਾਲ ਸਿੰਘ ਦਿਆਲਪੁਰਾ ਦੇ ਹੱਕ ਵਿਚ ਕੋਠੇ ਮਹਾਂ ਸਿੰਘ, ਗੁਰੂਸਰ, ਪਿੱਪਲੀ, ਟੱਲਵਾਲੀ ਆਦਿ ਪਿੰਡਾਂ ਵਿਚ ਰੱਖੇ ਚੋਣ ਪ੍ਰਚਾਰ ਸਮਾਗਮਾਂ ਦੌਰਾਨ ਸੰਬੋਧਨ ਕਰ ਰਹੇ ਸਨ | ਮਲੂਕਾ ਨੇ ਕਿਹਾ ਕਿ ਹੜ੍ਹਾਂ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤਾ ਸਾਥ ਅਤੇ ਲੋਕਾਂ ਨਾਲ ਕੀਤੇ ਵਾਅਦੇ ਅੱਜ ਵੀ ਜਨਤਾ ਦੇ ਮਨਾਂ ਵਿੱਚ ਦਰਜ ਹਨ | ਇਸ ਕਰਕੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ | ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹਿਤਾਂ ਦੀ ਸੁਰੱਖਿਆ ਲਈ ਹਮੇਸ਼ਾਂ ਪਹਿਰਾ ਦਿੰਦੀ ਹੈ | ਉਮੀਦਵਾਰ ਡਾਕਟਰ ਜਸਪਾਲ ਸਿੰਘ ਦਿਆਲਪੁਰਾ ਨੇ ਵੀ ਸਮਾਗਮ ਵਿੱਚ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪਾਰਟੀ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟ ਪਾਉਣ ਲਈ ਅਪੀਲ ਕੀਤੀ | ਸਟੇਜ ਸਕੱਤਰ ਗੁਰਪਿਆਰ ਸਿੰਘ ਭੱਟੀ ਨਿਭਾਈ | ਇਸ ਮੌਕੇ ਨਿਰਮਲ ਸਿੰਘ ਕੈਨੇਡਾ, ਪਵਨਦੀਪ ਸਿੰਘ, ਗੁਰਚੇਤ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਗੁਰਦੀਪ ਸਿੰਘ, ਜੱਸ ਪਿੱਪਲੀ, ਸਾਬਕਾ ਸਰਪੰਚ ਮੇਜਰ ਸਿੰਘ ਸਮੇਤ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੱਪਲੀ ਨਿਵਾਸੀ ਹਾਜ਼ਰ ਸਨ |
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਵਿਰੋਧੀਆਂ ਦੇ ਭਰਮ ਦੂਰ ਕਰਨਗੇ-ਮਲੂਕਾ
ਅਜੀਤ ਡੈਸਕ
09-12-2025