ਚਾਉਕੇ, 8 ਦਸੰਬਰ (ਮਨਜੀਤ ਸਿੰਘ ਘੜੈਲੀ)-ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਰਾੜਵਾਲਾ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਲਈ ਹਲਕਾ ਮੌੜ ਕਾਂਗਰਸ ਦੇ ਸੇਵਾਦਾਰ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਵੱਖ-ਵੱਖ ਪਿੰਡਾਂ 'ਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਉਪਰੰਤ ਪਿੰਡ ਕਰਾੜਵਾਲਾ ਵਿਖੇ ਇਕ ਜਨਤਕ ਇਕੱਠ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਪੰਜਾਬ ਦੇ ਚੰਗੇ ਭਵਿੱਖ ਲਈ ਕਾਂਗਰਸ ਪਾਰਟੀ ਦਾ ਸਾਥ ਦਿਉ¢ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਵਿਖਾ ਕੇ ਕਰੀਬ ਚਾਰ ਸਾਲ ਪਹਿਲਾਂ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਹਰ ਮੁਹਾਜ਼ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਰਾੜਵਾਲਾ ਤੋਂ ਰਾਜਪਾਲ ਕÏਰ ਜਿਉਂਦ ਅਤੇ ਬਲਾਕ ਸੰਮਤੀ ਜ਼ੋਨ ਕਰਾੜਵਾਲਾ ਤੋਂ ਰÏਸ਼ਨ ਸਿੰਘ ਨੂੰ ਹੱਥ ਪੰਜੇ ਦੇ ਨਿਸ਼ਾਨ ਦੇ ਮੋਹਰਾਂ ਲਾਕੇ ਇਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਇਕ ਸਾਲ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਵਿਚ ਕਾਂਗਰਸ ਪਾਰਟੀ ਦੀ ਜਿੱਤ ਦਾ ਮੁੱਢ ਬੰਨਿ੍ਹਆ ਜਾ ਸਕੇ¢ ਇਸ ਮÏਕੇ ਸਾਬਕਾ ਸਰਪੰਚ ਗੁਰਦੀਪ ਸਿੰਘ ਜਿਉਂਦ, ਸਾਬਕਾ ਸਰਪੰਚ ਮੇਜਰ ਸਿੰਘ ਚੋਟੀਆਂ, ਸਰਪੰਚ ਜਗਸੀਰ ਸ਼ਰਮਾ ਖੋਖਰ, ਗੁਰਲਾਲ ਸਿੰਘ ਲਾਲੀ ਬੁਰਜ ਬਲਾਕ ਪ੍ਰਧਾਨ ਕਾਂਗਰਸ, ਕਮਲ ਜਿਉਂਦ, ਸਾਬਕਾ ਬਲਾਕ ਸੰਮਤੀ ਮੈਂਬਰ ਨਾਇਬ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਰਣਜੀਤ ਸਿੰਘ ਭੋਲਾ, ਫ਼ੌਜੀ ਸੁਖਦੇਵ ਸਿੰਘ, ਫ਼ੌਜੀ ਮੱਘਰ ਸਿੰਘ, ਕੁਲਦੀਪ ਸਿੰਘ ਭੱਠਲ, ਗੋਪਾਲ ਸਿੰਘ ਡੀ ਸੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਜੈਦ, ਰਣਬੀਰ ਸਿੰਘ ਲਾਲੀ ਤੋਂ ਇਲਾਵਾ ਵੱਡੀ ਗਿਣਤੀ ਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ¢