14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਕਾਕਾ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ ਵਿਚ ਸੇਖੋਂ ਵਲੋਂ ਪ੍ਰਚਾਰ

ਅਜੀਤ ਡੈਸਕ 09-12-2025
ਮੌੜ ਮੰਡੀ, 8 ਦਸੰਬਰ (ਗੁਰਜੀਤ ਸਿੰਘ ਕਮਾਲੂ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਭੱਖ ਚੁੱਕਾ ਹੈ ਅਤੇ ਸਾਰੀਆਂ ਪਾਰਟੀਆਂ ਦੇ ਆਗੂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਉਮੀਦਵਾਰ ਹਰਵਿੰਦਰ ਸਿੰਘ ਕਾਕਾ ਅਤੇ ਇਸ ਜ਼ੋਨ ਦੇ ਅਧੀਨ ਆਉਂਦੇ ਪੰਚਾਇਤ ਸੰਮਤੀ ਹਲਕਿਆਂ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਗਿਆ | ਸੇਖੋਂ ਵਲੋਂ ਅੱਜ ਪਿੰਡ ਕੋਟਭਾਰਾ, ਰਾਮਗੜ੍ਹ ਭੂੰਦੜ, ਬੁਰਜ ਸੇਮਾ, ਜੋਧਪੁਰ ਪਾਖ਼ਰ, ਮਾਨਸਾ ਕਲਾਂ, ਬੁਰਜ, ਸੰਦੋਹਾ, ਰਾਜਗੜ੍ਹ ਕੁੱਬੇ, ਕੋਟਲੀ ਖੁਰਦ ਅਤੇ ਕਮਾਲੂ ਆਦਿ ਪਿੰਡਾਂ ਵਿਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਜਿਤਾਉਣ | ਸੇਖੋਂ ਨੇ ਕਿਹਾ ਕਿ ਇਕੋ ਇਕ ਪਾਰਟੀ ਅਕਾਲੀ ਦਲ ਹੀ ਹੈ ਜੋ ਪੰਜਾਬ ਦਾ ਭਲਾ ਸੋਚਦੀ ਹੈ | ਪਿੰਡ ਜੋਧਪੁਰ ਪਾਖਰ ਵਿਖੇ ਸੇਖੋਂ ਵਲੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਛੱਡਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਕਿਹਾ ਗਿਆ | ਇਸ ਮੌਕੇ ਉਨ੍ਹਾਂ ਨਾਲ ਉਮੀਦਵਾਰ ਹਰਵਿੰਦਰ ਸਿੰਘ ਕਾਕਾ, ਰਾਜਵੰਤ ਸਿੰਘ ਕੋਟਭਾਰਾ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਜਥੇਦਾਰ ਸਾਧੂ ਸਿੰਘ ਕੋਟਲੀ, ਗੁਰਜੀਤਪਾਲ ਸਿੰਘ ਗਿੰਨੀ ਮੌੜ, ਜਗਸੀਰ ਸ਼ਰਮਾ, ਕੋਟਲੀ, ਜਸਪਾਲ ਸਿੰਘ ਕੋਟਭਾਰਾ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਚਰਨਜੀਤ ਸਿੰਘ ਭਾਈ ਬਖਤੌਰ, ਨਵਦੀਪ ਸਿੰਘ ਬਾਬੇਕਾ, ਜੋਗਿੰਦਰ ਸਿੰਘ ਜੋਧਪੁਰ, ਸੁਰਿੰਦਰ ਸਿੰਘ ਜੋਧਪੁਰ, ਗੋਰਾ ਸਿੰਘ ਭੂੰਦੜ, ਸੁਖਵੀਰ ਸਿੰਘ ਭੂੰਦੜ, ਸਾਧੂ ਸਿੰਘ ਭੂੰਦੜ, ਸੁਰਜੀਤ ਸਿੰਘ ਮਾਨਸਾ ਕਲਾਂ, ਬਲਜੀਤ ਸਿੰਘ ਸੰਦੋਹਾ, ਮਨਦੀਪ ਸਿੰਘ ਸੰਦੋਹਾ, ਨਸੀਬ ਸਿੰਘ ਸੰਦੋਹਾ, ਸੁਖਪ੍ਰੀਤ ਸਿੰਘ ਸੁੱਖੀ ਕੁੱਬੇ, ਜਗਵਿੰਦਰ ਸਿੰਘ ਕੁੱਬੇ, ਜਗਦੀਪ ਸਿੰਘ ਕਮਾਲੂ, ਜਸਕਰਨ ਸਿੰਘ ਕਮਾਲੂ, ਜਗਸੀਰ ਸਿੰਘ ਕਮਾਲੂ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣ ਲੜਨ ਲਈ ਆਸਟ੍ਰੇਲੀਆ ਤੋਂ ਪਰਤੀ 75 ਸਾਲਾ ਮਾਤਾ ਸੁਰਿੰਦਰ ਕੌਰ ਢਿੱਲੋਂ ਅਗਲੀ ਖ਼ਬਰ ਹਲਕਾ ਮੌੜ 'ਚ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਮੁਹਿੰਮ ਭਖਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।