14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਅੱਗੇ ਬਿਜਲੀ ਅਤੇ ਬੀਜ ਸੋਧ ਬਿਲ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 09-12-2025
ਰਾਮਪੁਰਾ ਫੂਲ, 8 ਦਸੰਬਰ (ਹੇਮੰਤ ਕੁਮਾਰ ਸ਼ਰਮਾ)-ਬਿਜਲੀ ਸੋਧ ਬਿਲ 2025 ਅਤੇ ਬੀਜ ਸੋਧ ਬਿਲ ਬਾਰੇ ਹੇਠਲੇ ਪੱਧਰ 'ਤੇ ਜਾਗਰੂਕ ਕਰਨ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਅÏਰਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਉਨ੍ਹਾਂ ਬਿਲਾਂ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਇਕੱਠ ਨੂੰ ਭਾਕਿਯੂ ਡਕੌਂਦਾ ਧਨੇਰ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਹਰਵਿੰਦਰ ਕੌਰ ਬਿੰਦੂ ਸੂਬਾ ਆਗੂ ਉਗਰਾਹਾਂ, ਬਲਵਿੰਦਰ ਸਿੰਘ ਜੇਠੂਕੇ ਡਕੌਂਦਾ, ਸੀਨੀਅਰ ਮੀਤ ਪ੍ਰਧਾਨ ਜੋਰਾ ਸਿੰਘ ਨਸਰਾਲੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਬਿੱਲਾਂ ਦੇ ਪਾਸ ਹੋ ਕੇ ਕਾਨੂੰਨ ਬਣ ਜਾਣ ਨਾਲ ਗ਼ਰੀਬਾਂ ਅਤੇ ਕਿਸਾਨਾਂ ਨੂੰ ਮੁਫ਼ਤ ਜਾਂ ਸਸਤੀ ਬਿਜਲੀ ਦੇਣੀ ਬੰਦ ਕਰ ਦਿੱਤੀ ਜਾਵੇਗੀ ਅਤੇ ਪ੍ਰੀਪੇਡ ਮੀਟਰ ਚਾਲੂ ਕਰ ਦਿੱਤੇ ਜਾਣਗੇ | ਇਸੇ ਤਰ੍ਹਾਂ ਕਿਸਾਨਾਂ ਨੂੰ ਕਾਰਪੋਰੇਟ ਕੰਪਨੀਆਂ ਦੇ ਬੀਜ ਦਾ ਮੁਥਾਜ ਕਰਕੇ ਅੰਨ੍ਹੀ ਲੁੱਟ ਦਾ ਰਾਹ ਖੋਲ੍ਹ ਦਿੱਤਾ ਜਾਵੇਗਾ | ਬੀਜ ਬਿੱਲ ਦਾ ਮਕਸਦ, ਕਿਸਾਨਾਂ ਨੂੰ ਬਰਬਾਦ ਕਰਕੇ ਜ਼ਮੀਨ ਤੇ ਕਬਜ਼ਾ ਕਰਨਾ ਅਤੇ ਕਾਰਖ਼ਾਨਿਆਂ ਲਈ ਸਸਤੀ ਮਜ਼ਦੂਰੀ ਦਾ ਪ੍ਰਬੰਧ ਕਰਨਾ ਹੈ | ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਹੈ ਕਿ ਪੰਜਾਬ ਵਿਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋ ਰਹੀਆਂ ਹਨ | ਹਾਕਮ ਜਮਾਤਾਂ ਦੀਆਂ ਪਾਰਟੀਆਂ ਇੱਕ ਵਾਰ ਫੇਰ ਆਪੋ ਆਪਣੀ ਪਾਰਟੀ ਦੀ ਜੜ੍ਹ ਮਜ਼ਬੂਤ ਕਰਨ ਲਈ, ਲੋਕਾਂ ਨੂੰ ਆਪਸ ਵਿਚ ਲੜਾਉਣ ਦੀ ਕੋਸ਼ਿਸ਼ ਕਰਨਗੀਆਂ | ਇਸ ਮੌਕੇ ਸੁਰਜੀਤ ਸਿੰਘ ਰੋਮਾਣਾ, ਗੁਰਮੇਲ ਸਿੰਘ, ਗੁਲਾਬ ਸਿੰਘ, ਹਰਮੇਸ਼ ਕੁਮਾਰ, ਅੰਗਰੇਜ਼ ਸਿੰਘ ਆਗੂ ਟੀ.ਐੱਸ.ਯੂ, ਕਰਮਜੀਤ ਸਿੰਘ ਸਿੱਧੂ, ਜਗਦੀਸ਼ ਕੁਮਾਰ, ਗੁਰਤੇਜ ਸਿੰਘ, ਅਮਰਜੀਤ ਸਿੰਘ, ਹਰਦੀਪ ਸਿੰਘ, ਰਣਬੀਰ ਸਿੰਘ, ਪਰਮਿੰਦਰ ਸਿੰਘ, ਹਰਜੱਸ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਸਟੇਜ ਦਾ ਸੰਚਾਲਨ ਜਗਦੀਸ਼ ਸਿੰਘ ਨੇ ਕੀਤਾ |
ਪਿਛਲੀ ਖ਼ਬਰ ਐੱਨ.ਸੀ.ਸੀ. ਕਮਾਂਡਿੰਗ ਅਫ਼ਸਰ ਕੈਪਟਨ ਈਸ਼ਰਾਜ ਸਿੰਘ ਦਾ ਸਰਵਹਿੱਤਕਾਰੀ ਸਕੂਲ ਵਿਚ ਆਗਮਨ ਅਗਲੀ ਖ਼ਬਰ ਨੰਬਰਦਾਰਾ ਯੂਨੀਅਨ ਦਾ ਵਫ਼ਦ ਤਹਿਸੀਲਦਾਰ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।