ਬਠਿੰਡਾ, 9 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜੇ ਵਿਚੋਂ ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ ਦਾ ਬੀ ਐੱਸ.ਸੀ.(ਐਫ.ਟੀ.) ਭਾਗ-ਦੂਜਾ, ਸਮੈਸਟਰ-ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ¢ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮ.ਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਵਿਦਿਆਰਥਣਾਂ ਨੇ ਜੋ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ, ਉਹ ਸੰਸਥਾ ਦੀ ਉੱਚ ਸਿੱਖਿਆ ਪ੍ਰਣਾਲੀ ਅਤੇ ਸਟਾਫ਼ ਦੀ ਨਿਸ਼ਠਾ ਦਾ ਸਪੱਸ਼ਟ ਪ੍ਰਤੀਕ ਹਨ¢ ਵਿਦਿਆਰਥਣਾਂ ਦੀ ਲਗਨ, ਅਨੁਸ਼ਾਸਨ ਅਤੇ ਕਾਬਲੀਅਤ ਨੇ ਕਾਲਜ ਦਾ ਨਾਮ ਇਕ ਵਾਰ ਫਿਰ ਮਾਣ ਨਾਲ ਉੱਚਾ ਕੀਤਾ ਹੈ¢ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਹਰ ਵਾਰ ਆਪਣੀ ਕਾਬਲੀਅਤ ਸਾਬਤ ਕੀਤੀ ਹੈ¢ ਇਹ ਸ਼ਾਨਦਾਰ ਨਤੀਜੇ ਸਿੱਖਿਆ ਪ੍ਰਤੀ ਉਨ੍ਹਾਂ ਦੀ ਇਮਾਨਦਾਰੀ ਅਤੇ ਪ੍ਰਬੰਧਕੀ ਟੀਮ ਦੇ ਸੁਧਰੇ ਹੋਏ ਯੋਜਨਾਬੰਦੀ ਦੇ ਨਤੀਜੇ ਹਨ¢ ਪਿ੍ੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਇਸ ਨਤੀਜੇ ਨੇ ਕਾਲਜ ਦੇ ਅਕਾਦਮਿਕ ਮਿਆਰ ਨੂੰ ਇਕ ਵਾਰ ਫਿਰ ਸਾਬਤ ਕੀਤਾ ਹੈ¢ ਅਧਿਆਪਕਾਂ ਦੀ ਦਿ੍ੜ ਮਿਹਨਤ ਅਤੇ ਵਿਦਿਆਰਥਣਾਂ ਦੀ ਲਗਨ ਨੇ ਇਹ ਕਾਮਯਾਬੀ ਸੰਭਵ ਬਣਾਈ ਹੈ¢ ਵਿਭਾਗ ਮੁਖੀ ਪ੍ਰੋ. ਅਮਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਸੈਵਨਦੀਪ ਕੌਰ ਪੁੱਤਰੀ ਜਗਰਾਜ ਸਿੰਘ ਅਤੇ ਅਰਸ਼ਦੀਪ ਕੌਰ ਪੁੱਤਰੀ ਮੱਖਣ ਸਿੰਘ (ਦੋਵਾਂ ਵਿਦਿਆਰਥਣਾਂ) ਨੇ 91.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ 91.16 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਜੈਸਮੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ 91.05 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ¢ ਸੰਸਥਾ ਦੇ ਖਜ਼ਾਨਚੀ ਪ੍ਰਸ਼ੋਤਮ ਕੌਰ, ਪ੍ਰਸ਼ਾਸਕੀ ਡਾਇਰੈਕਟਰ ਸਿੰਬਲਜੀਤ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਚੰਗੇ ਨਤੀਜੇ ਲਈ ਮੁਬਾਰਕਵਾਦ ਦਿੱਤੀ ਹੈ |