22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸੁਖਬੀਰ ਸਿੰਘ ਬਾਦਲ 12 ਨੂੰ ਚੱਕ ਫਤਿਹ ਸਿੰਘ ਵਾਲਾ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ

ਅਜੀਤ ਡੈਸਕ 10-12-2025
ਭੁੱਚੋ ਮੰਡੀ, 9 ਦਸੰਬਰ (ਪਰਵਿੰਦਰ ਸਿੰਘ ਜੌੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ 12 ਦਸੰਬਰ ਨੂੰ ਆਪਣੇ ਨਾਨਕੇ ਜ਼ਿਲ੍ਹਾ ਬਠਿੰਡਾ ਦੇ ਭੁੱਚੋ ਮੰਡੀ ਨੇੜਲੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ | ਉਹ ਇੱਥੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੁੱਚੋ ਕਲਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਭਾਈ ਗੁਰਜਿੰਦਰ ਸਿੰਘ ਸਿੱਧੂ ਸਰਪੰਚ ਭੁੱਚੋ ਖ਼ੁਰਦ ਅਤੇ ਬਲਾਕ ਸੰਮਤੀਆਂ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੱਡਾ ਹੰਭਲਾ ਮਾਰਨ ਦੀ ਕੋਸ਼ਿਸ਼ ਕਰਨਗੇ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਇੱਛਾ ਜਤਾਈ ਹੈ ਕਿ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਉਹ ਆਪਣੇ ਨਾਨਕੇ ਪਿੰਡ ਦੇ ਲੋਕਾਂ ਜਿਨ੍ਹਾਂ 'ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਿਹਾ ਹੈ, ਸਾਹਮਣੇ ਰੂ-ਬ-ਰੂ ਹੋਣਾ ਚਾਹੁੰਦੇ ਹਨ |

ਪਿਛਲੀ ਖ਼ਬਰ 6 ਜ਼ਿੰਦਾ ਕਾਰਤੂਸਾਂ ਅਤੇ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਯੂਨੀਵਰਸਿਟੀ ਨਤੀਜਿਆਂ 'ਚੋਂ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।