22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

6 ਜ਼ਿੰਦਾ ਕਾਰਤੂਸਾਂ ਅਤੇ ਨਾਜਾਇਜ਼ ਪਿਸਤੌਲ ਸਮੇਤ ਇਕ ਕਾਬੂ <br/>

ਅਜੀਤ ਡੈਸਕ 10-12-2025

ਸੰਗਤ ਮੰਡੀ, 9 ਦਸੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਬਾਦਲ ਮੁੱਖ ਮਾਰਗ 'ਤੇ ਪੈਂਦੇ ਥਾਣਾ ਨੰਦਗੜ• ਦੀ ਪੁਲਿਸ ਵਲੋਂ ਪਿੰਡ ਬੰਬੀਹਾ ਵਿਖੇ ਇਕ ਵਿਅਕਤੀ ਤੋਂ 6 ਜ਼ਿੰਦਾ ਕਾਰਤੂਸਾਂ ਅਤੇ ਇਕ ਨਾਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਥਾਣਾ ਨੰਦਗੜ• ਦੇ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ | ਜਦੋਂ ਪੁਲਿਸ ਪਾਰਟੀ ਪਿੰਡ ਬੰਬੀਹਾ ਤੋਂ ਪਿੰਡ ਚੱਕ ਦਾਨੇ ਕਾ ਨੇੜੇ ਪੁੱਜੀ ਤਾਂ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਬੰਬੀਹਾ ਵਾਸੀ ਲਵਪ੍ਰੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਕੋਲ ਇੱਕ ਨਾਜਾਇਜ਼ ਪਿਸਤੌਲ ਮਿਲ ਸਕਦਾ ਹੈ, ਸੂਚਨਾ ਦੇ ਅਧਾਰ 'ਤੇ ਜਦੋਂ ਪੁਲਿਸ ਪਾਰਟੀ ਨੇ ਲਵਪ੍ਰੀਤ ਸਿੰਘ ਪੁੱਤਰ ਸ਼ਿਵਰਾਜ ਸਿੰਘ ਨੂੰ ਕਾਬੂ ਕੀਤਾ ਤਾਂ ਉਸ ਦੇ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਛੇ ਜ਼ਿੰਦਾ ਕਾਰਤੂਸ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਲਵਪ੍ਰੀਤ ਸਿੰਘ 'ਤੇ ਲੜਾਈ ਝਗੜੇ ਅਤੇ ਲੁੱਟ ਖੋਹ ਆਦਿ ਦੇ ਤਿੰਨ ਮਾਮਲੇ ਪਹਿਲਾਂ ਵੀ ਦਰਜ ਹਨ ਅਤੇ ਪੁਲਿਸ ਉਸ ਦੀ ਭਾਲ ਵਿਚ ਸੀ | ਥਾਣਾ ਮੁਖੀ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਹੋ ਸਕਦਾ ਹੈ ਉਸ ਨੇ ਚੋਣਾਂ ਦੌਰਾਨ ਅਮਨ ਸ਼ਾਂਤੀ ਨੂੰ ਭੰਗ ਕਰਨ ਬਾਰੇ ਸੋਚਿਆ ਹੋਵੇ | ਉਨ•ਾਂ ਦੱਸਿਆ ਕਿ ਉਕਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਸਕੇ |

ਪਿਛਲੀ ਖ਼ਬਰ 21 ਕਿੱਲੋ ਭੱੁਕੀ ਚੂਰਾ ਪੋਸਤ ਸਮੇਤ ਤਿੰਨ ਗਿ੍ਫ਼ਤਾਰ <br/> ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ 12 ਨੂੰ ਚੱਕ ਫਤਿਹ ਸਿੰਘ ਵਾਲਾ ਵਿਖੇ ਰੈਲੀ ਨੂੰ ਕਰਨਗੇ ਸੰਬੋਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।